“ਹੁਣ ਮੀਟਿੰਗ ਨਹੀਂ, ਫੈਸਲਾ ਹੋਊ”, ਕਿਸਾਨ ਜਥੇਬੰਦੀ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਦਿੱਤੀ ਚਿਤਾਵਨੀ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਪੂਰੇ ਪੰਜਾਬੀਆਂ ਅਤੇ ਦੇਸ਼ ਦੇ ਕਿਸਾਨਾਂ-ਮਜ਼ਦੂਰਾਂ ਨੂੰ ਦਿੱਲੀ ਵਿੱਚ ਬਹਾਦਰੀ ਦੇ ਨਾਲ ਧਰਨਾ ਲਾਉਣ ‘ਤੇ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਹਾਲੇ ਵੀ ਬਹੁਤ ਸਾਰੀਆਂ ਗੱਲਾਂ ਦਾ ਧਿਆਨ ਰੱਖਣ ਦੀ ਲੋੜ ਹੈ। ਪੰਧੇਰ ਨੇ ਕਿਹਾ ਕਿ ਸਰਕਾਰਾਂ