ਸ਼੍ਰੋਮਣੀ ਅਕਾਲੀ ਦਲ ਨੇ ਸੰਦੂਕ ‘ਚੋਂ ਕੱਢੀਆਂ ਪੱਖੀਆਂ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਵਿੱਚ ਬਿਜਲੀ ਕੱਟਾਂ ਨੂੰ ਲੈ ਕੇ ਵਿਰੋਧੀ ਪਾਰਟੀਆਂ ਵੱਲੋਂ ਕਈ ਥਾਈਂ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਸੂਬੇ ਭਰ ਵਿੱਚ ਬਿਜਲੀ ਘਰਾਂ ਦੇ ਅੱਗੇ ਬਿਜਲੀ ਕੱਟ ਦੇ ਖਿਲਾਫ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਅਕਾਲੀ ਦਲ ਵੱਲੋਂ ‘ਪੱਖੀ ਵੰਡ ਮੁਹਿੰਮ’ ਦੀ ਸ਼ੁਰੂਆਤ ਕੀਤੀ ਗਈ ਹੈ।
