ਰੋਹ ਵਿੱਚ ਸਿੱਖ ਕੌਮ-ਕੋਟਕਪੂਰਾ ਚੌਂਕ ‘ਚ ਸਾੜੀਆਂ ਹਾਈਕੋਰਟ ਦੇ ਫੈਸਲੇ ਦੀਆਂ ਕਾਪੀਆਂ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੋਟਕਪੂਰਾ ਦੇ ਬੱਤੀਆਂ ਵਾਲੇ ਚੌਂਕ ਵਿੱਚ ਬੇਅਦਬੀ ਅਤੇ ਗੋਲੀਕਾਂਡ ਮਾਮਲੇ ‘ਚ ਸਿੱਖ ਜਥੇਬੰਦੀਆਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਪੰਜਾਬ ਦੇ ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਅਗਵਾਈ ਹੇਠ ਐੱਸਆਈਟੀ ਦੀ ਜਾਂਚ ਰਿਪੋਰਟ ਨੂੰ ਰੱਦ ਕਰਨ ਖਿਲਾਫ ਇਹ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
