ਦਿੱਲੀ ਪਹੁੰਚ ਰਹੇ ਕਿਸਾਨਾਂ ਖਿਲਾਫ ਦਿੱਲੀ ਪੁਲਿਸ ਤਿਆਰ ਕਰ ਰਹੀ ਹੈ ਸਖ਼ਤ ਰਣਨੀਤੀ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ‘ਦਿੱਲੀ ਚੱਲੋ’ ਅੰਦੋਲਨ ਤਹਿਤ ਕਈ ਮੁਸ਼ਕਿਲਾਂ ਨੂੰ ਪਾਰ ਕਰਦਿਆਂ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਵੱਖ-ਵੱਖ ਰਾਹਾਂ ਤੋਂ ਹੁੰਦਿਆਂ ਹੋਇਆਂ ਦਿੱਲੀ ਵੱਲ ਵੱਧ ਰਹੀਆਂ ਹਨ। ਦਿੱਲੀ ਦੇ ਸਾਰੇ ਬਾਰਡਰਾਂ ‘ਤੇ ਸਥਿਤੀ ਤਣਾਅਪੂਰਨ ਹੈ। ਦਿੱਲੀ ਦੇ ਸਿੰਘੂ ਬਾਰਡਰ (ਦਿੱਲੀ-ਹਰਿਆਣਾ ਬਾਰਡਰ) ‘ਤੇ ਪੁਲਿਸ ਨੇ ਹੰਝੂ ਗੈਸ ਦੇ ਗੋਲੇ ਛੱਡ
