ਅਗਲੇ 2 ਦਿਨ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ; 23 ਮਈ ਨੂੰ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ
ਭਾਰਤੀ ਮੌਸਮ ਵਿਭਾਗ (IMD) ਦੇ ਚੰਡੀਗੜ੍ਹ ਕੇਂਦਰ ਵੱਲੋਂ ਜਾਰੀ ਰਿਪੋਰਟ ਅਨੁਸਾਰ, ਅੱਜ (20 ਮਈ) ਪੰਜਾਬ ਵਿੱਚ ਮੌਸਮ ਖੁਸ਼ਕ ਰਹਿਣ ਵਾਲਾ ਹੈ। ਇੰਨਾ ਹੀ ਨਹੀਂ, ਅੱਜ ਅਤੇ ਅਗਲੇ ਦੋ ਦਿਨਾਂ ਵਿੱਚ ਪੰਜਾਬ ਵਿੱਚ ਮੀਂਹ ਜਾਂ ਤੇਜ਼ ਹਵਾਵਾਂ ਲਈ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਪਿਛਲੇ ਦੋ ਦਿਨਾਂ ਤੋਂ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਆ ਰਹੀ ਹੈ,
