ਘਰ-ਘਰ ਨੌਕਰੀ ਦਾ ਵਾਅਦਾ ਕਰਨ ਵਾਲੇ ਕੈਪਟਨ ਨੇ ਜਲ ਸਰੋਤ ਵਿਭਾਗ ‘ਚ 8657 ਨੌਕਰੀਆਂ ਖ਼ਤਮ ਕੀਤੀਆਂ
‘ਦ ਖ਼ਾਲਸ ਬਿਊਰੋ :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕੱਲ੍ਹ 15 ਜੁਲਾਈ ਵੀਡੀਓ ਕਾਨਫ਼ਰੰਸ ਜ਼ਰੀਏ ਮੰਤਰੀ ਮੰਡਲ ਦੀ ਮੀਟਿੰਗ ਹੋਈ। ਇਸ ਮੀਟਿੰਗ ਦੌਰਾਨ ਪੁਨਰਗਠਨ ਯੋਜਨਾ ਤਹਿਤ ਜਲ ਸਰੋਤ ਵਿਭਾਗ ’ਚ 8657 ਰੈਗੂਲਰ ਮੁਲਾਜ਼ਮਾਂ ਦੀਆਂ ਅਸਾਮੀਆਂ ਨੂੰ ਪ੍ਰਵਾਨਿਤ ਕਰਨ ’ਤੇ ਲੀਕ ਫੇਰ ਦਿੱਤੀ ਹੈ। ਮੰਤਰੀ ਮੰਡਲ ਵੱਲੋਂ ਜਲ ਸਰੋਤ ਵਿਭਾਗ ਦੇ
