ਪੰਜਾਬ: ਅੱਜ ਕਈ ਜ਼ਿਲ੍ਹਿਆਂ ‘ਚ ਮੀਂਹ ਦੀ ਸੰਭਾਵਨਾ, ਤਾਪਮਾਨ ਆਮ ਤੋਂ ਘੱਟ
ਪੰਜਾਬ ‘ਚ ਅੱਜ ਭਾਰੀ ਬਾਰਿਸ਼ ਜਾਂ ਹਨੇਰੀ ਦਾ ਕੋਈ ਅਲਰਟ ਨਹੀਂ ਹੈ, ਪਰ ਸੂਬੇ ਦੇ ਜ਼ਿਆਦਾਤਰ ਹਿੱਸਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਸੰਭਾਵਨਾ ਹੈ। ਪਿਛਲੇ 24 ਘੰਟਿਆਂ ‘ਚ ਤਾਪਮਾਨ ‘ਚ 0.1 ਡਿਗਰੀ ਦੀ ਮਾਮੂਲੀ ਗਿਰਾਵਟ ਦਰਜ ਕੀਤੀ ਗਈ, ਜੋ ਆਮ ਨਾਲੋਂ 1.6 ਡਿਗਰੀ ਘੱਟ ਹੈ। ਸਭ ਤੋਂ ਵੱਧ ਤਾਪਮਾਨ ਪਠਾਨਕੋਟ ‘ਚ 36.1 ਡਿਗਰੀ ਰਿਹਾ।
