PM ਮੋਦੀ ਨੇ ਲਾਲ ਕਿਲ੍ਹੇ ਤੋਂ 12ਵੀਂ ਵਾਰ ਲਹਿਰਾਇਆ ਤਿਰੰਗਾ, ਕੀਤੇ ਦੋ ਵੱਡੇ ਐਲਾਨ
ਬਿਊਰੋ ਰਿਪੋਰਟ: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਆਜ਼ਾਦੀ ਦਿਵਸ ‘ਤੇ ਲਾਲ ਕਿਲ੍ਹੇ ਤੋਂ 2 ਵੱਡੇ ਐਲਾਨ ਕੀਤੇ। ਉਨ੍ਹਾਂ ਕਿਹਾ ਕਿ ਇਸ ਦੀਵਾਲੀ ‘ਤੇ ਸਰਕਾਰ ਜੀਐਸਟੀ ਸੁਧਾਰ ਲਿਆ ਰਹੀ ਹੈ। ਇਸ ਨਾਲ ਆਮ ਲੋਕਾਂ ਨੂੰ ਟੈਕਸ ਵਿੱਚ ਵੱਡੀ ਰਾਹਤ ਮਿਲੇਗੀ। ਇਸਦੇ ਨਾਲ ਹੀ ਅੱਜ ਤੋਂ ਪ੍ਰਧਾਨ ਮੰਤਰੀ ਵਿਕਾਸ ਭਾਰਤ ਰੁਜ਼ਗਾਰ ਯੋਜਨਾ ਲਾਗੂ ਕੀਤੀ ਜਾ ਰਹੀ ਹੈ।