ਹੜ੍ਹਾਂ ਦੇ ਚੱਲਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਸਾਹਿਬ ਆਰੰਭ; 5 ਨੂੰ ਭੋਗ
ਬਿਊਰੋ ਰਿਪੋਰਟ (ਅੰਮ੍ਰਿਤਸਰ, 4 ਸਤੰਬਰ): ਪੰਜਾਬ ਅੰਦਰ ਹੜ੍ਹਾਂ ਦੀ ਬਣੀ ਸਥਿਤੀ ਦੇ ਮੱਦੇਨਜ਼ਰ ਸੂਬੇ ਦੀ ਸੁਖ ਸ਼ਾਂਤੀ ਅਤੇ ਸਰਬੱਤ ਦੇ ਭਲੇ ਲਈ ਅੱਜ ਸ਼੍ਰੋਮਣੀ ਕਮੇਟੀ ਦੇ ਸਮੂਹ ਮੁਲਾਜ਼ਮਾਂ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਇਆ ਗਿਆ, ਜਿਸ ਦੇ ਭੋਗ 5 ਸਤੰਬਰ ਨੂੰ ਪਾਏ