8 ਜ਼ਿਲ੍ਹਿਆਂ ਵਿੱਚ ਹੜ੍ਹ ਦਾ ਕਹਿਰ, ਘੱਗਰ ਦਰਿਆ ਦੇ ਪਾਣੀ ਦਾ ਵਧਿਆ ਪੱਧਰ
ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹੜ੍ਹਾਂ ਨੇ ਭਾਰੀ ਤਬਾਹੀ ਮਚਾਈ ਹੈ। ਪਠਾਨਕੋਟ, ਗੁਰਦਾਸਪੁਰ, ਮਾਨਸਾ, ਅੰਮ੍ਰਿਤਸਰ, ਤਰਨਤਾਰਨ, ਫਾਜ਼ਿਲਕਾ, ਕਪੂਰਥਲਾ ਦੇ ਸੁਲਤਾਨਪੁਰ ਲੋਧੀ ਅਤੇ ਹੁਸ਼ਿਆਰਪੁਰ ਵਿੱਚ ਸਥਿਤੀ ਕਾਬੂ ਤੋਂ ਬਾਹਰ ਹੋ ਗਈ। ਇਸ ਦਾ ਪ੍ਰਭਾਵ ਪਟਿਆਲਾ ਵਿੱਚ ਵੀ ਦੇਖਣ ਨੂੰ ਮਿਲਿਆ, ਜਿੱਥੇ ਘੱਗਰ ਦਰਿਆ ਦੇ ਓਵਰਫਲੋਅ ਕਾਰਨ ਪਿੰਡਾਂ ਦੇ ਖੇਤ ਪਾਣੀ ਵਿੱਚ ਡੁੱਬ ਗਏ। ਚੰਡੀਗੜ੍ਹ ਦੀ ਸੁਖਨਾ