India

ਯੂਪੀ ਦੇ ਪ੍ਰਯਾਗਰਾਜ-ਕਾਸ਼ੀ ਸਮੇਤ 13 ਜ਼ਿਲ੍ਹਿਆਂ ਵਿੱਚ ਹੜ੍ਹ, ਹਿਮਾਚਲ ਵਿੱਚ ਜ਼ਮੀਨ ਖਿਸਕਣ

ਮੌਨਸੂਨ ਦੀ ਭਾਰੀ ਬਾਰਿਸ਼ ਨੇ ਉੱਤਰ ਪ੍ਰਦੇਸ਼ (ਯੂਪੀ), ਬਿਹਾਰ, ਹਿਮਾਚਲ ਪ੍ਰਦੇਸ਼, ਉਤਰਾਖੰਡ, ਹਰਿਆਣਾ, ਮੱਧ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਹੜ੍ਹ ਵਰਗੇ ਹਾਲਾਤ ਪੈਦਾ ਕਰ ਦਿੱਤੇ ਹਨ। ਬਿਹਾਰ ਦੇ ਮੁੰਗੇਰ, ਬਕਸਰ, ਪੂਰਨੀਆ, ਭੋਜਪੁਰ ਅਤੇ ਪਟਨਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਸੈਂਕੜੇ ਪਿੰਡ ਡੁੱਬ ਗਏ ਹਨ। ਪੂਰਨੀਆ ਵਿੱਚ ਐਤਵਾਰ ਤੋਂ ਸੋਮਵਾਰ ਤੱਕ 270.6 ਮਿਲੀਮੀਟਰ ਬਾਰਿਸ਼ ਨੇ 38 ਸਾਲ ਪੁਰਾਣਾ

Read More
India

ਆਜ਼ਾਦੀ ਦਿਵਸ ਤੋਂ ਪਹਿਲਾਂ ਮੌਕ ਡ੍ਰਿਲ ਘਟਨਾ, ਲਾਲ ਕਿਲ੍ਹੇ ਵਿੱਚ ਬੰਬ ਨਾ ਲੱਭਣ ਕਾਰਨ 7 ਪੁਲਿਸ ਮੁਲਾਜ਼ਮ ਮੁਅੱਤਲ

ਦਿੱਲੀ ਪੁਲਿਸ ਨੇ ਲਾਲ ਕਿਲ੍ਹੇ ‘ਤੇ ਸੁਰੱਖਿਆ ਅਭਿਆਸ ਦੌਰਾਨ ਇੱਕ ਡਮੀ ਬੰਬ ਦਾ ਪਤਾ ਨਾ ਲਗਾਉਣ ਕਾਰਨ ਸੱਤ ਮੁਲਾਜ਼ਮਾਂ, ਜਿਨ੍ਹਾਂ ਵਿੱਚ ਇੱਕ ਕਾਂਸਟੇਬਲ ਅਤੇ ਇੱਕ ਹੈੱਡ ਕਾਂਸਟੇਬਲ ਸ਼ਾਮਲ ਹਨ, ਨੂੰ ਮੁਅੱਤਲ ਕਰ ਦਿੱਤਾ ਹੈ। ਇਹ ਮੁਲਾਜ਼ਮ ਲਾਲ ਕਿਲ੍ਹੇ ਦੀ ਸੁਰੱਖਿਆ ਲਈ ਤਾਇਨਾਤ ਸਨ। ਦਿੱਲੀ ਪੁਲਿਸ ਅਨੁਸਾਰ, ਸੁਰੱਖਿਆ ਵਿੱਚ ਲਾਪਰਵਾਹੀ ਕਾਰਨ ਇਹ ਕਾਰਵਾਈ ਕੀਤੀ ਗਈ। 15

Read More
Punjab

ਪੰਜਾਬ ਭਾਜਪਾ ਨੇ 16 ਜ਼ਿਲ੍ਹਿਆਂ ਦੇ ਪ੍ਰਧਾਨ ਬਦਲੇ, ਕਈ ਸਾਬਕਾ ਵਿਧਾਇਕ ਅਤੇ ਨਵੇਂ ਚਿਹਰੇ ਸ਼ਾਮਲ

ਮੁਹਾਲੀ : ਪੰਜਾਬ ਭਾਜਪਾ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਲਈ ਸੰਗਠਨਾਤਮਕ ਪੱਧਰ ‘ਤੇ ਕੰਮ ਸ਼ੁਰੂ ਕਰ ਦਿੱਤਾ ਹੈ। ਪਾਰਟੀ ਨੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਨਵੇਂ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤੇ ਹਨ, ਜਿਨ੍ਹਾਂ ਵਿੱਚ ਕੁਝ ਪੁਰਾਣੇ ਚਿਹਰਿਆਂ ਨੂੰ ਮੁੜ ਜ਼ਿੰਮੇਵਾਰੀ ਦਿੱਤੀ ਗਈ ਹੈ, ਜਦਕਿ ਕਈ ਸਾਬਕਾ ਵਿਧਾਇਕ ਅਤੇ ਹੋਰ ਪਾਰਟੀਆਂ ਦੇ ਆਗੂਆਂ ਨੂੰ ਵੀ ਜ਼ਿਲ੍ਹਾ

Read More
India Punjab

SYL ਵਿਵਾਦ ‘ਤੇ ਪੰਜਾਬ ਹਰਿਆਣਾ ‘ਚ ਮੀਟਿੰਗ ਅੱਜ, ਪਹਿਲਾਂ ਵੀ 4 ਵਾਰ ਹੋ ਚੁੱਕੀ ਹੈ ਮੀਟਿੰਗ

ਅੱਜ ਇੱਕ ਵਾਰ ਫਿਰ ਤੋਂ ਪੰਜਾਬ ਅਤੇ ਹਰਿਆਣਾ ਵਿਚਕਾਰ ਸਤਲੁਜ-ਯਮੁਨਾ ਲਿੰਕ (SYL) ਨਹਿਰ ਮੁੱਦੇ ‘ਤੇ ਦਿੱਲੀ ਵਿੱਚ ਦੋਵਾਂ ਸੂਬਿਆਂ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਹੋ ਰਹੀ ਹੈ। ਕੇਂਦਰੀ ਜਲ ਸ਼ਕਤੀ ਮੰਤਰੀ ਸੀ.ਆਰ. ਪਾਟਿਲ ਦੀ ਅਗਵਾਈ ਹੇਠ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਵਿਚਕਾਰ ਦਿੱਲੀ ਵਿੱਚ ਮੀਟਿੰਗ ਹੋਣ ਜਾ ਰਹੀ ਹੈ।

Read More
Punjab

ਪੰਜਾਬ ‘ਚ ਅੱਜ ਮੀਂਹ ਦਾ ਯੈਲੋ ਅਲਰਟ, ਦੋ ਦਿਨ ਭਾਰੀ ਮੀਂਹ ਦੀ ਸੰਭਾਵਨਾ

ਲੰਘੇ ਕੱਲ੍ਹ ਤੋਂ ਹੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹਲਕਾ ਅਤੇ ਤੇਜ਼ ਮੀਂਹ ਪੈ ਰਿਹਾ ਹੈ। ਅੱਜ ਸਵੇਰ ਤੋਂ ਹੀ ਮੁਹਾਲੀ, ਚੰਡੀਗੜ੍ਹ, ਫ਼ਤਿਹਗੜ੍ਹ ਸਾਹਿਬ ਸਮੇਤ ਕਈ ਥਾਵਾਂ ’ਤੇ ਹਲਕਾ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਦੇ ਮੁਤਾਬਕ ਮੋਹਾਲੀ, ਚੰਡੀਗੜ੍ਹ, ਵਿੱਚ ਦਰਮਿਆਨੀ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (30-40 kmph) ਦੀ ਸੰਭਾਵਨਾ ਹੈ। ਅੱਜ

Read More
Punjab Religion

ਸ਼ਹੀਦੀ ਸਮਾਗਮ ’ਚ ਮਰਿਆਦਾ ਦੀ ਉਲੰਘਣਾ ਕਰਨ ’ਤੇ ਬੈਂਸ ਤਲਬ, 6 ਨੂੰ ਸ੍ਰੀ ਅਕਾਲ ਤਖ਼ਤ ਦੇਣਾ ਪਵੇਗਾ ਜਵਾਬ

ਬਿਊਰੋ ਰਿਪੋਰਟ: ਸਿੱਖਾਂ ਦੀ ਸਰਵਉੱਚ ਧਾਰਮਿਕ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ 6 ਅਗਸਤ ਨੂੰ ਨਿੱਜੀ ਤੌਰ ‘ਤੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਇਹ ਕਾਰਵਾਈ ਸ੍ਰੀਨਗਰ ਵਿੱਚ ਆਯੋਜਿਤ ਇੱਕ ਵਿਵਾਦਪੂਰਨ ਪ੍ਰੋਗਰਾਮ ਵਿੱਚ ਉਨ੍ਹਾਂ ਦੀ ਭੂਮਿਕਾ ਸਬੰਧੀ ਕੀਤੀ ਗਈ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ,

Read More
Manoranjan Punjab

ਪੰਜਾਬੀ ਗਾਇਕ ਹਰਭਜਨ ਮਾਨ ਦੀ ਕਾਰ ਹਾਦਸਾਗ੍ਰਸਤ, ਗਾਂ ਨਾਲ ਟਕਰਾ ਕੇ ਪਲ਼ਟੀ ਕਾਰ

ਬਿਊਰੋ ਰਿਪੋਰਟ: ਮਸ਼ਹੂਰ ਪੰਜਾਬੀ ਗਾਇਕ ਹਰਭਜਨ ਮਾਨ ਨਾਲ ਹਰਿਆਣਾ ਦੇ ਕੁਰੂਕਸ਼ੇਤਰ ਵਿੱਚ ਇੱਕ ਹਾਦਸਾ ਵਾਪਰ ਗਿਆ। ਉਹ ਦਿੱਲੀ ਵਿੱਚ ਇੱਕ ਸ਼ੋਅ ਕਰਨ ਤੋਂ ਬਾਅਦ ਚੰਡੀਗੜ੍ਹ ਜਾ ਰਹੇ ਸਨ। ਜਦੋਂ ਉਹ ਸੋਮਵਾਰ ਸਵੇਰੇ 5 ਵਜੇ ਦੇ ਕਰੀਬ ਦਿੱਲੀ-ਚੰਡੀਗੜ੍ਹ ਰਾਸ਼ਟਰੀ ਰਾਜਮਾਰਗ-44 ‘ਤੇ ਪਿਪਲੀ ਫਲਾਈਓਵਰ ‘ਤੇ ਪਹੁੰਚੇ ਤਾਂ ਅਚਾਨਕ ਇੱਕ ਗਾਂ ਉਨ੍ਹਾਂ ਦੀ ਕਾਰ ਦੇ ਸਾਹਮਣੇ ਆ ਗਈ।

Read More
India International

Operation Mahadev: ਪਹਿਲਗਾਮ ਹਮਲੇ ਦੇ ਅੱਤਵਾਦੀਆਂ ਬਾਰੇ ਵੱਡਾ ਖ਼ੁਲਾਸਾ!

ਬਿਊਰੋ ਰਿਪੋਰਟ: 28 ਜੁਲਾਈ ਨੂੰ ਆਪ੍ਰੇਸ਼ਨ ਮਹਾਦੇਵ ਵਿੱਚ ਮਾਰੇ ਗਏ ਤਿੰਨ ਅੱਤਵਾਦੀ ਪਾਕਿਸਤਾਨੀ ਸਨ, ਸਥਾਨਕ ਨਹੀਂ। ਇਹ ਜਾਣਕਾਰੀ ਸੁਰੱਖਿਆ ਏਜੰਸੀ ਦੇ ਇੱਕ ਅਧਿਕਾਰੀ ਨੇ ਸਬੂਤਾਂ ਦੇ ਆਧਾਰ ’ਤੇ ਮੀਡੀਆ ਨੂੰ ਦਿੱਤੀ। ਅਧਿਕਾਰੀ ਨੇ ਕਿਹਾ ਕਿ ਅੱਤਵਾਦੀਆਂ ਅਤੇ ਮੁਕਾਬਲੇ ਵਾਲੀ ਥਾਂ ਤੋਂ ਮਿਲੇ 6 ਸਬੂਤਾਂ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਪਾਕਿਸਤਾਨ ਤੋਂ ਸਨ।

Read More