ਕਿਸਾਨਾਂ ਨੇ ਸੁਪਰੀਮ ਕੋਰਟ ਦੀ ਕਮੇਟੀ ਨਾਲ ਮੀਟਿੰਗ ਤੋਂ ਕੀਤਾ ਇਨਕਾਰ, ਕਿਹਾ-ਕੇਂਦਰ ਨਾਲ ਸਿੱਧੀ ਕਰਾਂਗੇ ਗੱਲਬਾਤ
ਸ਼ੰਭੂ ਬਾਰਡਰ : ਕਿਸਾਨੀ ਮੰਗਾਂ ਨੂੰ ਲੈ ਕੇ ਖਨੌਰੀ ਬਾਰਡਰ ’ਤੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਸੰਯੁਕਤ ਕਿਸਾਨ ਮੋਰਚੇ (ਗ਼ੈਰ ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚੇ ਨੇ ਕਿਸਾਨੀ ਮੰਗਾਂ ਸਬੰਧੀ ਸੁਪਰੀਮ ਕੋਰਟ ਵੱਲੋਂ ਗਠਿਤ ਕੀਤੀ ਗਈ ਕਮੇਟੀ ਨਾਲ 18 ਦਸੰਬਰ ਨੂੰ ਹੋਣ ਵਾਲੀ ਬੈਠਕ ’ਚ ਸ਼ਾਮਿਲ ਹੋਣ ਤੋਂ ਇਨਕਾਰ ਕਰ ਦਿੱਤਾ ਹੈ।