ਦਿੱਲੀ ‘ਚ ਹਵਾ ਪ੍ਰਦੂਸ਼ਣ ‘ਗੰਭੀਰ’ ਸ਼੍ਰੇਣੀ ‘ਚ, ਆਨੰਦ ਵਿਹਾਰ ‘ਚ AQI 400 ਤੋਂ ਉੱਪਰ
ਭਾਰਤ ਦੀ ਰਾਜਧਾਨੀ ਦਿੱਲੀ ਵਿੱਚ ਸਰਦੀ ਦਾ ਮੌਸਮ ਸ਼ੁਰੂ ਹੋਣ ਦੇ ਨਾਲ ਹੀ ਹਵਾ ਦੀ ਸਿਹਤ ਦਿਨੋ-ਦਿਨ ਵਿਗੜਦੀ ਜਾ ਰਹੀ ਹੈ। ਵੀਰਵਾਰ ਸਵੇਰੇ ਦੀਵਾਲੀ ਵਾਲੇ ਦਿਨ ਦਿੱਲੀ ‘ਚ ਹਵਾ ਦੀ ਗੁਣਵੱਤਾ ‘ਗੰਭੀਰ’ ਸ਼੍ਰੇਣੀ ‘ਚ ਦਰਜ ਕੀਤੀ ਗਈ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅੰਕੜਿਆਂ ਮੁਤਾਬਕ ਆਨੰਦ ਵਿਹਾਰ ਖੇਤਰ ਵਿੱਚ ਹਵਾ ਦੀ ਹਾਲਤ ਸਭ ਤੋਂ ਖ਼ਰਾਬ ਰਹੀ।
