ਪੰਜਾਬ ਦੇ ਮੁੱਖ ਚੋਣ ਕਮਿਸ਼ਨ (Election Commission) ਵੱਲੋਂ ਜਿਆਦਾ ਵੋਟਿੰਗ ਕਰਵਾਉਣ ਲਈ ਅਨੋਖੀ ਪਹਿਲ ਕੀਤੀ ਜਾ ਰਹੀ ਹੈ। ਇਸ ਵਾਰੀ ਬੀ.ਐਲ.ਓਜ਼ (BLO) ਲੋਕ ਸਭਾ ਚੋਣਾਂ ਲਈ ਜਿਆਦਾ ਵੋਟਿੰਗ ਕਰਵਾਉਣ ਦੇ ਮਕਸਦ ਨਾਲ ਘਰ-ਘਰ ਜਾ ਕੇ ਵੋਟਿੰਗ ਸੱਦਾ ਪੱਤਰ ਦੇਣਗੇ। ਇਸ ਸਬੰਧੀ ਭਾਰਤੀ ਚੋਣ ਕਮਿਸਨ ਵੱਲੋਂ ਬਕਾਇਦਾ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ। ਜਾਰੀ ਨਿਰਦੇਸ਼ਾਂ ਵਿੱਚ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਵੱਲੋਂ ਬੀਐਲਓਜ਼ ਰਾਹੀਂ ਵੋਟਰਾਂ ਨੂੰ ਇਹ ਸੱਦਾ ਦਿੱਤਾ ਜਾਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਈਓ ਸਿਬਿਨ ਸੀ ਨੇ ਦੱਸਿਆ ਕਿ ਜਿਆਦਾ ਵੋਟਿੰਗ ਕਰਵਾਉਣ ਲਈ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਵੱਲੋਂ ਵੋਟਰਾਂ ਨੂੰ ‘ਵੋਟਿੰਗ ਸੱਦਾ’ ਭੇਜ ਕੇ ਵੋਟ ਪਾਉਣ ਦੀ ਅਪੀਲ ਕੀਤੀ ਜਾਵੇਗੀ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਵੀਪ (ਸਿਸਟੇਮੈਟਿਕ ਵੋਟਰਜ਼ ਐਜੂਕੇਸ਼ਨ ਅਤੇ ਇਲੈਕਟੋਰਲ ਪਾਰਟੀਸੀਪੇਸ਼ਨ) ਦੇ ਤਹਿਤ ਪਹਿਲਾਂ ਵੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਕਾਰਡ ਦੇ ਨਾਲ QR ਕੋਡ ਵੀ ਦਿੱਤਾ ਜਾਵੇਗਾ, ਜਿਸ ਦੀ ਵਰਤੋਂ ਕਰਤੇ ਵੋਟਰ ਆਪਣੇ ਪੋਲਿੰਗ ਸਟੇਸ਼ਨ ਦੀ ਜਾਣਕਾਰੀ ਲੈ ਸਕਦੇ ਹਨ।
ਜਾਣਕਾਰੀ ਮੁਤਾਬਕ ਕਾਰਡ ਭੇਜਣ ਦਾ ਮੁੱਖ ਮਕਸਦ ਪੰਜਾਬ ਵਿੱਚ ਵੋਟਿੰਗ ਨੂੰ ਵਧਾਉਣਾ ਹੈ। ਚੋਣ ਕਮਿਸ਼ਨ ਵੱਲੋਂ ਪੰਜਾਬ ਵਿੱਚ 70% ਪਾਰ ਕਰਨ ਦਾ ਟੀਚਾ ਰੱਖਿਆ ਗਿਆ ਹੈ।