‘ਦ ਖ਼ਾਲਸ ਬਿਊਰੋ : ਸੁਪਰੀਮ ਕੋਰਟ ਨੇ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀਬੀਐੱਸਈ) ਅਤੇ ਹੋਰ ਬੋਰਡਾਂ ਵੱਲੋਂ ਕਰਵਾਈਆਂ ਜਾਣ ਵਾਲੀਆਂ 10ਵੀਂ ਅਤੇ 12ਵੀਂ ਜਮਾਤ ਦੀਆਂ ‘ਆਫਲਾਈਨ ਬੋਰਡ ਪ੍ਰੀਖਿਆਵਾਂ ਨੂੰ ਰੱਦ ਕਰਨ ਦੀ ਮੰਗ ਵਾਲੀ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਅਜਿਹੀਆਂ ਪਟੀਸ਼ਨਾਂ ਗੁੰਮਰਾਹਕੁੰਨ ਹਨ ਅਤੇ ਵਿਦਿਆਰਥੀਆਂ ਨੂੰ ਝੂਠੀ ਉਮੀਦ ਦਿੰਦੀਆਂ ਹਨ ਅਤੇ ਸੁਪਰੀਮ ਕੋਰਟ ਦੇ ਹਕਮਾਂ ਅਨੁਸਾਰ ਹੁਣ ਆਫ਼ਲਾਈਨ ਹੀ ਪ੍ਰੀਖਿਆਵਾਂ ਹੋਣਗੀਆਂ।