ਅਯੁੱਧਿਆ ਵਿਖੇ ਰਾਮ ਮੰਦਰ ਦੇ ਦਰਸ਼ਨ ਕਰਨ ਲਈ ਗਏ ਪਟਿਆਲਾ ਦੇ ਦੋ ਬੱਚੇ ਲਾਪਤਾ ਹੋ ਗਏ ਸਨ। ਇਸੇ ਦਰਮਿਆਨ ਹੁਣ ਦੋਵੇਂ ਬੱਚਿਆਂ ਦੀਆਂ ਮ੍ਰਿਤਕ ਦੇਹਾਂ ਬਰਾਮਦ ਹੋਈਆਂ ਹਨ। ਦੋਵਾਂ ਦੀਆਂ ਲਾਸ਼ਾਂ ਸਰਯੂ ਨਦੀ ’ਚੋਂ ਮਿਲੀਆਂ । ਪਰਿਵਾਰ ਵਾਲਿਆਂ ਨੂੰ ਨਦੀ ਕਿਨਾਰਿਓਂ ਬੱਚਿਆਂ ਦੇ ਕੱਪੜੇ ਮਿਲੇ ਸਨ। ਮ੍ਰਿਤਕ ਬੱਚਿਆਂ ਦੀ ਪਛਾਣ ਪ੍ਰਿੰਸ ਤੇ ਕਾਰਤਿਕ ਵਜੋਂ ਹੋਈ ਹੈ।
ਬੱਚਿਆਂ ਦੀਆਂ ਮ੍ਰਿਤਕ ਲਾਸ਼ਾਂ ਨੂੰ ਬੀਤੇ ਦਿਨੀਂ ਪਟਿਆਲਾ ਵਿਖੇ ਲਿਆਂਦਾ ਗਿਆ ਤੇ ਇਸ ਤੋਂ ਬਾਅਦ ਉਨ੍ਹਾਂ ਦਾ ਧਾਰਮਿਕ ਰੀਤੀ ਰਿਵਾਜਾਂ ਮੁਤਾਬਕ ਸਸਕਾਰ ਕੀਤਾ ਗਿਆ। ਬੱਚਿਆਂ ਦੇ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਸੀ।
ਦੱਸਣਯੋਗ ਹੈ ਕਿ ਸ਼ਹਿਰ ਦੀ ਤੇਜਬਾਗ ਕਾਲੋਨੀ ਤੋਂ 17 ਮਈ ਨੂੰ ਬੱਸ ਸ਼੍ਰੀ ਅਯੁੱਧਿਆ ਧਾਮ ਵਿਖੇ ਸ਼੍ਰੀ ਰਾਮ ਜੀ ਦੇ ਦਰਸ਼ਨਾਂ ਲਈ ਗਈ ਸੀ, ਜਿਸ ਵਿਚ ਪ੍ਰਿੰਸ ਅਤੇ ਕਾਰਤਿਕ ਵੀ ਸ਼ਾਮਲ ਸਨ। 18 ਮਈ ਨੂੰ ਬੱਚੇ ਲਾਪਤਾ ਹੋ ਗਏ। ਪਰਿਵਾਰ ਵਾਲਿਆਂ ਨੂੰ ਦੋਵਾਂ ਬੱਚਿਆਂ ਦੇ ਕੱਪੜੇ ਨਦੀ ਦੇ ਕਿਨਾਰਿਓਂ ਮਿਲੇ ਸਨ। ਇਸ ਤੋਂ ਬਾਅਦ ਲਗਾਤਾਰ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਸੀ। ਦੋਵੇਂ ਬੱਚਿਆਂ ਦੀਆਂ ਲਾਸ਼ਾਂ ਸਰਯੂ ਨਦੀ ’ਚੋਂ ਬਰਾਮਦ ਹੋਈਆਂ ਹਨ।
ਇਹ ਵੀ ਪੜ੍ਹੋ – ਨਸ਼ੇ ਨੇ ਇਕ ਹੋਰ ਪਰਿਵਾਰ ਉਜਾੜਿਆ, ਨੌਜਵਾਨ ਦੀ ਹੋਈ ਮੌਤ