India International Punjab

ਦੁਬਈ ‘ਚ ਹੋਏ ਹਮ ਲੇ ‘ਚ ਮਾ ਰੇ ਗਏ ਦੋ ਪੰਜਾਬੀਆਂ ਦੀਆਂ ਦੇ ਹਾਂ ਪਹੁੰਚੀਆਂ ਪੰਜਾਬ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦੁਬਈ ਦੇ ਆਬੂ-ਧਾਬੀ ਦੇ ਕੌਮਾਂਤਰੀ ਹਵਾਈ ਅੱਡੇ ਨੇੜੇ ਪਿਛਲੇ ਦਿਨੀਂ ਹੋਏ ਡਰੋਨ ਹਮ ਲੇ ਵਿੱਚ ਮਾ ਰੇ ਗਏ ਪੰਜਾਬ ਨਾਲ ਸਬੰਧਤ ਦੋ ਨੌਜਵਾਨਾਂ ਦੀਆਂ ਦੇ ਹਾਂ ਅੱਜ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ’ਤੇ ਪਹੁੰਚੀਆਂ ਹਨ। ਇਨ੍ਹਾਂ ਨੌਜਵਾਨਾਂ ਦੀ ਪਛਾਣ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਮਹਿਸਮਪੁਰਾ ਦੇ ਹਰਦੀਪ ਸਿੰਘ ਅਤੇ ਮੋਗਾ ਜ਼ਿਲ੍ਹੇ ਦੇ ਪ੍ਰਦੀਪ ਸਿੰਘ ਵਜੋਂ ਹੋਈ ਹੈ। ਇਨ੍ਹਾਂ ਦੀਆਂ ਦੇ ਹਾਂ ਲੈਣ ਲਈ ਹਵਾਈ ਅੱਡੇ ਪਹੁੰਚੇ ਪਰਿਵਾਰਕ ਮੈਂਬਰ ਵਿਰਲਾਪ ਕਰ ਰਹੇ ਸਨ। ਹਵਾਈ ਅੱਡਾ ਵਿਖੇ ਪੁਲਿਸ ਅਧਿਕਾਰੀਆਂ ਅਤੇ ਪਰਿਵਾਰਕ ਮੈਂਬਰਾਂ ਵੱਲੋਂ ਮ੍ਰਿਤ ਕਾਂ ਨੂੰ ਸ਼ਰਧਾਂਜਲੀ ਦਿੱਤੀ ਗਈ।