ਬਿਊਰੋ ਰਿਪੋਰਟ: ਲੁਧਿਆਣਾ ਦੇ ਗਿੱਲ ਨਹਿਰ ਨੇੜੇ ਸ਼ਿਮਲਾਪੁਰੀ ਇਲਾਕੇ ਤੋਂ ਇੱਕ ਨੌਜਵਾਨ ਦੀ ਲਾਸ਼ ਮਿਲੀ ਹੈ। ਮ੍ਰਿਤਕ ਦੀ ਪਛਾਣ ਅੰਮ੍ਰਿਤਪਾਲ (30) ਪੁੱਤਰ ਦਲਜੀਤ ਸਿੰਘ ਵਾਸੀ ਪਿੰਡ ਥਰੀਕੇ ਵਜੋਂ ਹੋਈ ਹੈ। ਉਹ ਲੁਧਿਆਣਾ ਦੇ ਆਰੀਅਨ ਐਨਕਲੇਵ ਵਿੱਚ ਰਹਿ ਰਿਹਾ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਨੇ ਲਗਭਗ ਦੋ ਦਿਨ ਪਹਿਲਾਂ ਨਹਿਰ ਵਿੱਚ ਛਾਲ ਮਾਰ ਦਿੱਤੀ ਸੀ, ਜਿਸ ਤੋਂ ਬਾਅਦ ਉਸਦੀ ਭਾਲ ਜਾਰੀ ਸੀ।
ਹਾਸਲ ਜਾਣਕਾਰੀ ਮੁਤਾਬਕ ਅੰਮ੍ਰਿਤਪਾਲ ਦਾ ਪਹਿਲਾਂ ਪਰਿਵਾਰਕ ਝਗੜਾ ਹੋਇਆ ਸੀ। ਇਸ ਤੋਂ ਬਾਅਦ ਉਹ ਘਰੋਂ ਬਾਹਰ ਚਲਾ ਗਿਆ ਅਤੇ ਦੇਰ ਰਾਤ ਤੱਕ ਵਾਪਸ ਨਹੀਂ ਆਇਆ। ਸਵੇਰੇ ਸਥਾਨਕ ਲੋਕਾਂ ਨੇ ਸ਼ਿਮਲਾਪੁਰੀ ਨੇੜੇ ਗਿੱਲ ਨਹਿਰ ਵਿੱਚ ਲਾਸ਼ ਦੇਖੀ ਅਤੇ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਮੌਕੇ ’ਤੇ ਪਹੁੰਚੀ, ਲਾਸ਼ ਨੂੰ ਬਾਹਰ ਕੱਢਿਆ ਅਤੇ ਪੋਸਟਮਾਰਟਮ ਲਈ ਭੇਜ ਦਿੱਤਾ।
ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਪਰਿਵਾਰਕ ਝਗੜੇ ਤੋਂ ਬਾਅਦ ਉਹ ਮਾਨਸਿਕ ਤਣਾਅ ਵਿੱਚ ਸੀ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਕਾਰਨਾਂ ਦੀ ਪੁਸ਼ਟੀ ਹੋਵੇਗੀ। ਇਸ ਘਟਨਾ ਤੋਂ ਬਾਅਦ ਪਿੰਡ ਅਤੇ ਪਰਿਵਾਰ ਵਿੱਚ ਸੋਗ ਦੀ ਲਹਿਰ ਹੈ।
ਫਿਲਹਾਲ ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕੀਤਾ ਹੈ। ਜਿਸ ਤੋਂ ਬਾਅਦ ਉਹ ਵੀ ਮੌਕੇ ’ਤੇ ਪਹੁੰਚ ਗਏ। ਜਦੋਂ ਇੱਕ ਰਾਹਗੀਰ ਨੇ ਲਾਸ਼ ਦੇਖੀ ਤਾਂ ਪੁਲਿਸ ਨੂੰ ਸੂਚਨਾ ਦਿੱਤੀ ਗਈ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਗੋਤਾਖੋਰਾਂ ਨੂੰ ਬੁਲਾਇਆ ਅਤੇ ਕਿਸੇ ਤਰ੍ਹਾਂ ਲਾਸ਼ ਨੂੰ ਬਾਹਰ ਕੱਢਿਆ ਗਿਆ।