Others

ਲੁਧਿਆਣਾ ‘ਚ ਬਾਕਸ ਬੈੱਡ ‘ਚੋਂ ਮਿਲਿਆ ਕੁਝ ਅਜਿਹਾ, ਜਾਣ ਕੇ ਹੋ ਜਾਵੋਗੇ ਹੈਰਾਨ…

Body of innocent girl found in box bed in Ludhiana: Suspected of murder after rape

ਪੰਜਾਬ ਦੇ ਲੁਧਿਆਣਾ ‘ਚ ਦੇਰ ਰਾਤ ਪੁਲਿਸ ਨੇ ਘਰ ‘ਚ ਰੱਖੇ ਬੈੱਡ ਬਾਕਸ ‘ਚੋਂ 4 ਸਾਲਾ ਬੱਚੀ ਦੀ ਲਾਸ਼ ਬਰਾਮਦ ਕੀਤੀ ਹੈ। ਡਾਬਾ ਇਲਾਕੇ ਦਾ ਰਹਿਣ ਵਾਲਾ ਨੌਜਵਾਨ ਕਿਸੇ ਬਹਾਨੇ ਲੜਕੀ ਨੂੰ ਕਮਰੇ ਵਿੱਚ ਲੈ ਗਿਆ ਸੀ। ਦੁਪਹਿਰ 2 ਵਜੇ ਤੋਂ ਬਾਅਦ ਲੜਕੀ ਦਾ ਕੋਈ ਸੁਰਾਗ ਨਹੀਂ ਮਿਲਿਆ, ਇਸ ਲਈ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਗਈ।

ਸ਼ੱਕ ਜਤਾਇਆ ਜਾ ਰਿਹਾ ਹੈ ਕਿ ਬੱਚੀ ਨਾਲ ਬਲਾਤਕਾਰ ਕਰਕੇ ਕਤਲ ਕੀਤਾ ਗਿਆ ਹੈ। ਲੜਕੀ ਦਾ ਗਲਾ ਘੁੱਟ ਕੇ ਕਤਲ ਕੀਤਾ ਗਿਆ ਸੀ। ਫ਼ਿਲਹਾਲ ਪੁਲਿਸ ਨੇ ਧਾਰਾ 302 ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਹੀ ਸਾਰਾ ਮਾਮਲਾ ਸਾਹਮਣੇ ਆਵੇਗਾ।

ਜਾਣਕਾਰੀ ਅਨੁਸਾਰ 15 ਦਿਨ ਪਹਿਲਾਂ ਸੋਨੂੰ ਨਾਂ ਦਾ ਨੌਜਵਾਨ ਆਪਣੇ ਭਰਾ ਅਸ਼ੋਕ ਨਾਲ ਰਹਿਣ ਲਈ ਇਲਾਕੇ ‘ਚ ਆਇਆ ਸੀ। ਸੋਨੂੰ ਦਾ ਭਰਾ ਇਲਾਕੇ ‘ਚ ਗੈਰ-ਕਾਨੂੰਨੀ ਤਰੀਕੇ ਨਾਲ ਗੈਸ ਸਿਲੰਡਰ ਭਰਨ ਦਾ ਕੰਮ ਕਰਦਾ ਹੈ। ਲੜਕੀ ਦੇ ਲਾਪਤਾ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਹਰਕਤ ‘ਚ ਆਈ ਅਤੇ ਇਲਾਕੇ ‘ਚ ਤਲਾਸ਼ੀ ਮੁਹਿੰਮ ਚਲਾਈ। ਦੇਰ ਰਾਤ ਅਸ਼ੋਕ ਦੇ ਘਰ ਦੇ ਬਾਕਸ ਬੈੱਡ ਤੋਂ ਲੜਕੀ ਦੀ ਲਾਸ਼ ਬਰਾਮਦ ਹੋਈ।

ਜਾਣਕਾਰੀ ਅਨੁਸਾਰ ਮੁਲਜ਼ਮ ਸੋਨੂੰ ਕੱਲ੍ਹ ਲੜਕੀ ਨੂੰ ਉਸ ਦੀ ਦਾਦੀ ਦੀ ਚਾਹ ਦੀ ਦੁਕਾਨ ਤੋਂ ਉਸ ਨਾਲ ਖੇਡਣ ਅਤੇ ਕੁਝ ਲੈਣ ਦੇ ਬਹਾਨੇ ਆਪਣੇ ਨਾਲ ਲੈ ਗਿਆ। ਸੀਸੀਟੀਵੀ ਵਿੱਚ ਉਹ ਲੜਕੀ ਨੂੰ ਚੁੱਕ ਕੇ ਲਿਜਾਂਦਾ ਵੀ ਨਜ਼ਰ ਆਇਆ। ਉਹ ਕੁੜੀ ਦੀ ਉਂਗਲ ਫੜ ਕੇ ਕਮਰੇ ਵਿੱਚ ਲੈ ਗਿਆ। ਦੁਪਹਿਰ ਤੱਕ ਜਦੋਂ ਲੜਕੀ ਨਜ਼ਰ ਨਹੀਂ ਆਈ ਤਾਂ ਪਰਿਵਾਰਕ ਮੈਂਬਰਾਂ ਨੇ ਰੌਲਾ ਪਾ ਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ।

ਫ਼ਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਦੇਰ ਰਾਤ ਸਿਵਲ ਹਸਪਤਾਲ ਭੇਜ ਦਿੱਤਾ ਹੈ। ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟਮਾਰਟਮ ਤੋਂ ਬਾਅਦ ਹੀ ਲੱਗੇਗਾ। ਏਡੀਸੀਪੀ ਜਸਕਿਰਨਜੀਤ ਤੇਜਾ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਘਟਨਾ ਵਾਲੀ ਥਾਂ ਤੋਂ ਕਿਸੇ ਕਿਸਮ ਦਾ ਕੋਈ ਹਥਿਆਰ ਬਰਾਮਦ ਨਹੀਂ ਹੋਇਆ। ਲੜਕੀ ਦੀ ਲਾਸ਼ ਦੀ ਹਾਲਤ ਤੋਂ ਜਾਪਦਾ ਹੈ ਕਿ ਉਸ ਦਾ ਗਲਾ ਘੁੱਟਿਆ ਗਿਆ ਸੀ। ਕਾਤਲ ਨੂੰ ਫੜਨ ਲਈ ਟੀਮਾਂ ਤਾਇਨਾਤ ਕਰ ਦਿੱਤੀਆਂ ਗਈਆਂ ਹਨ।

ਫ਼ਿਲਹਾਲ ਆਈਪੀਸੀ ਦੀ ਧਾਰਾ 302 ਤਹਿਤ ਐੱਫ਼ ਆਈ ਆਰ ਦਰਜ ਕੀਤੀ ਗਈ ਹੈ। ਪੋਸਟਮਾਰਟਮ ਤੋਂ ਬਾਅਦ ਰਿਪੋਰਟ ਅਨੁਸਾਰ ਧਾਰਾਵਾਂ ਵਿੱਚ ਵਾਧਾ ਕੀਤਾ ਜਾਵੇਗਾ।ਸਾਰੇ ਪੁਲਿਸ ਅਧਿਕਾਰੀ ਦੇਰ ਰਾਤ ਤੱਕ ਮੁਜਰਮ ਦੀ ਭਾਲ ਵਿੱਚ ਲੱਗੇ ਹੋਏ ਹਨ। ਪੁਲਸ ਸੋਨੀ ਦੇ ਭਰਾ ਅਸ਼ੋਕ ਤੋਂ ਪੁੱਛਗਿੱਛ ਕਰ ਰਹੀ ਹੈ।