The Khalas Tv Blog Punjab ਕਪੂਰਥਲਾ ਦੇ RCF ਸਕੂਲ ‘ਚੋਂ ਮਿਲੀ ਅਧਿਆਪਕਾ ਦੀ ਲਾਸ਼, ਜਾਂਚ ‘ਚ ਜੁਟੀ ਪੁਲਿਸ
Punjab

ਕਪੂਰਥਲਾ ਦੇ RCF ਸਕੂਲ ‘ਚੋਂ ਮਿਲੀ ਅਧਿਆਪਕਾ ਦੀ ਲਾਸ਼, ਜਾਂਚ ‘ਚ ਜੁਟੀ ਪੁਲਿਸ

xr:d:DAGCKpzCoeg:14,j:7180288314069917602,t:24041205

ਕਪੂਰਥਲਾ : ਵੀਰਵਾਰ ਦੇਰ ਸ਼ਾਮ ਕਪੂਰਥਲਾ ਦੇ ਆਰਸੀਐਫ ਕੈਂਪਸ ਵਿਚ ਅਪਾਹਜ ਬੱਚਿਆਂ ਦੇ ਜੈਕ ਐਂਡ ਜਿਲ ਸਕੂਲ ਵਿਚ ਇਕ ਮਹਿਲਾ ਅਧਿਆਪਕ ਦੀ ਲਾਸ਼(Dead Body of teacher) ਉਸ ਦੇ ਕਮਰੇ ਵਿਚ ਸ਼ੱਕੀ ਹਾਲਾਤਾਂ ਵਿਚ ਲਟਕਦੀ ਮਿਲੀ। ਜਾਣਕਾਰੀ ਅਨੁਸਾਰ ਸੂਚਨਾ ਮਿਲਣ ਤੋਂ ਬਾਅਦ ਪੰਜਾਬ ਪੁਲਿਸ ਦੀ ਟੀਮ ਪਹੁੰਚ ਗਈ ਜਿਸ ਵਿੱਚ ਡੀ.ਐੱਸ.ਪੀ  ਹਰਪ੍ਰੀਤ ਸਿੰਘ ਨੇ  ਪੁਲਿਸ ਟੀਮ ਨਾਲ ਮਿਲਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰਵਾਈ। ਮ੍ਰਿਤਕ ਮਹਿਲਾ ਅਧਿਆਪਕ ਦੀ ਪਛਾਣ ਰਮਨਦੀਪ ਕੌਰ (32) ਪੁੱਤਰੀ ਅਮਰਜੀਤ ਸਿੰਘ ਵਾਸੀ ਪਿੰਡ ਨੇਸਰਾ ਦਸੂਹਾ ਵਜੋਂ ਹੋਈ ਹੈ।

ਡੀਐਸਪੀ ਸਬ-ਡਵੀਜ਼ਨ ਹਰਪ੍ਰੀਤ ਸਿੰਘ ਨੇ ਦਸਿਆ ਕਿ ਮਹਿਲਾ ਅਧਿਆਪਕ ਦੇ ਪਰਿਵਾਰ ਨੇ ਸਕੂਲ ਦੇ ਪ੍ਰਿੰਸੀਪਲ ਅਤੇ ਚੌਕੀਦਾਰ ’ਤੇ ਉਸ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਲਾਏ ਹਨ। ਜਿਸ ਤੋਂ ਬਾਅਦ ਮ੍ਰਿਤਕ ਲੜਕੀ ਦੇ ਪਿਤਾ ਦੇ ਬਿਆਨ ਧਾਰਾ 306 ਤਹਿਤ ਐਫਆਈਆਰ ਦਰਜ ਕੀਤੀ ਗਈ ਹੈ।

ਜਾਣਕਾਰੀ ਅਨੁਸਾਰ ਮਹਿਲਾ ਕੇਅਰਟੇਕਰ ਨੇ ਸੱਭ ਤੋਂ ਪਹਿਲਾਂ ਕਮਰੇ ਵਿਚ ਮਹਿਲਾ ਅਧਿਆਪਕ ਰਮਨਦੀਪ ਕੌਰ ਦੀ ਲਟਕਦੀ ਲਾਸ਼ ਦੇਖੀ। ਜਿਸ ਤੋਂ ਬਾਅਦ ਉਸ ਨੇ ਸਕੂਲ ਪ੍ਰਬੰਧਕਾਂ ਦੇ ਨਾਲ-ਨਾਲ ਪੁਲਿਸ ਨੂੰ ਵੀ ਸੂਚਿਤ ਕੀਤਾ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਭੁਲਾਣਾ ਚੌਕੀ ਦੀ ਪੁਲਿਸ ਅਤੇ ਡੀਐਸਪੀ ਸਬ-ਡਵੀਜ਼ਨ ਹਰਪ੍ਰੀਤ ਸਿੰਘ ਮੌਕੇ ‘ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕੀਤੀ। ਬਾਅਦ ‘ਚ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ ਗਿਆ। ਮਾਮਲੇ ਦੀ ਜਾਂਚ ਕਰਦੇ ਹੋਏ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਗਏ।

ਮ੍ਰਿਤਕ ਲੜਕੀ ਦੇ ਪਿਤਾ ਅਮਰਜੀਤ ਸਿੰਘ ਅਨੁਸਾਰ ਉਸ ਦੀ ਲੜਕੀ ਰਮਨਦੀਪ ਕੌਰ ਪਿਛਲੇ 4 ਸਾਲਾਂ ਤੋਂ ਇਸ ਸਕੂਲ ਵਿਚ ਅਧਿਆਪਕ ਵਜੋਂ ਕੰਮ ਕਰ ਰਹੀ ਸੀ। ਡੀਐਸਪੀ ਸਬ-ਡਵੀਜ਼ਨ ਹਰਪ੍ਰੀਤ ਸਿੰਘ ਨੇ ਦਸਿਆ ਕਿ ਮ੍ਰਿਤਕ ਲੜਕੀ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿਤੀ ਗਈ ਹੈ। ਲੜਕੀ ਦੇ ਪਿਤਾ ਅਮਰਜੀਤ ਸਿੰਘ ਦੀ ਸ਼ਿਕਾਇਤ ’ਤੇ ਧਾਰਾ 306 ਤਹਿਤ ਕਾਰਵਾਈ ਕੀਤੀ ਜਾ ਰਹੀ ਹੈ।

 

Exit mobile version