ਚੰਡੀਗੜ੍ਹ (Chandigarh) ਦੀ ਸੁਖਨਾ ਲੇਕ (Sukhna Lake) ਤੋਂ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ, ਜਿੱਥੋਂ ਇਕ ਲੜਕੀ ਦੀ ਲਾਸ਼ ਬਰਾਮਦ ਹੋਈ ਹੈ। ਪੁਲਿਸ ਨੂੰ ਇਸ ਦੀ ਜਾਣਕਾਰੀ ਮਿਲਣ ‘ਤੇ ਲੜਕੀ ਨੂੰ ਜੀ.ਐੱਮ.ਐੱਸ.ਐੱਚ.-16 ਹਸਪਤਾਲ ਪਹੁੰਚਾਇਆ ਗਿਆ, ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਜਾਣਕਾਰੀ ਮੁਤਾਬਕ ਇਹ ਲੜਕੀ ਦਾ ਨਾਮ ਸ਼ਿਵਾਨੀ ਹੈ, ਜੋ ਅਬੋਹਰ ਉਪ ਮੰਡਲ ਦੇ ਪਿੰਡ ਚੰਨਣਖੇੜਾ ਦੀ ਰਹਿਣ ਵਾਲੀ ਸੀ, ਜਿਸ ਦੀ ਉਮਰ 24 ਸਾਲ ਦੱਸੀ ਜਾ ਰਹੀ ਹੈ। ਪੁਲਿਸ ਵੱਲੋਂ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰ ਨੂੰ ਸੌਂਪ ਦਿੱਤੀ ਹੈ।
ਮ੍ਰਿਤਕ ਲੜਕੀ ਸ਼ਿਵਾਨੀ ਮੁਹਾਲੀ ਦੇ ਸੈਕਟਰ-61 ਸਥਿਤ ਸਮਾਲ ਵੰਡਰ ਸਕੂਲ ਨੇੜੇ ਕਿਰਾਏ ’ਤੇ ਰਹਿੰਦੀ ਸੀ। ਜਾਣਕਾਰੀ ਮੁਤਾਬਕ ਸੋਮਵਾਰ ਸਵੇਰੇ 6 ਵਜੇ ਦੇ ਕਰੀਬ ਸੈਰ ਕਰਨ ਆਏ ਵਿਅਕਤੀ ਨੇ ਸੁਖਨਾ ਝੀਲ ਦੇ ਕੰਢੇ ਪਾਣੀ ‘ਚ ਇਕ ਲੜਕੀ ਨੂੰ ਬੇਹੋਸ਼ੀ ਦੀ ਹਾਲਤ ‘ਚ ਪਿਆ ਦੇਖਿਆ। ਕੰਟਰੋਲ ਰੂਮ ਤੋਂ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਝੀਲ ਦੇ ਕੰਢੇ ਪਾਣੀ ‘ਚ ਪਈ ਬੱਚੀ ਨੂੰ ਬਾਹਰ ਕੱਢਿਆ ਅਤੇ ਤੁਰੰਤ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਪਰਿਵਾਰ ਨੇ ਪੁਲਿਸ ਨੂੰ ਦੱਸਿਆ ਕਿ ਉਨ੍ਹਾਂ ਦੀ ਲੜਕੀ ਨੇ ਐਲਐਲਬੀ ਦੀ ਪੜ੍ਹਾਈ ਕੀਤੀ ਸੀ ਪਰ ਨੌਕਰੀ ਨਹੀਂ ਮਿਲ ਰਹੀ ਸੀ, ਜਿਸ ਕਰਕੇ ਸ਼ਿਵਾਨੀ ਅਕਸਰ ਤਣਾਅ ਵਿੱਚ ਰਹਿੰਦੀ ਸੀ। ਪੁਲਿਸ ਨੇ ਦੱਸਿਆ ਕਿ ਪੋਸਟ ਮਾਰਟਮ ਰਿਪੋਰਟ ਮੁਤਾਬਕ ਮੌਤ ਦਾ ਕਾਰਨ ਪਾਣੀ ਵਿੱਚ ਡੁੱਬਣ ਕਾਰਨ ਦਮ ਘੁੱਟਣਾ ਕਾਰਨ ਮੌਤ ਹੋਈ ਹੈ। ਪਰਿਵਾਰ ਵੱਲੋਂ ਲੜਕੀ ਦਾ ਸਸਕਾਰ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ – ਘੱਗਰ ਬਰਾਂਚ ਨਹਿਰ ਚਰਚਾ ‘ਚ, ਗੋਤਾਖੋਰ ਕਰ ਰਹੇ ਕੋਸ਼ਿਸ਼