The Khalas Tv Blog India ਰਾਜਨੀਤੀ ‘ਚ ਸ਼ਾਮਲ ਹੋਣ ਦੀਆਂ ਅਫਵਾਹਾਂ ਵਿਚਾਲੇ ਬੋਲੇ ਸੰਜੇ ਦੱਤ
India

ਰਾਜਨੀਤੀ ‘ਚ ਸ਼ਾਮਲ ਹੋਣ ਦੀਆਂ ਅਫਵਾਹਾਂ ਵਿਚਾਲੇ ਬੋਲੇ ਸੰਜੇ ਦੱਤ

Sanjay Dutt

xr:d:DAGB4p8cmUU:6,j:2406472388424906376,t:24040903

ਹਰਿਆਣਾ : ਲੰਘੇ ਕੱਲ ਸੂਤਰਾਂ ਦੇ ਹਵਾਲੇ ਤੋਂ ਜਾਣਕਾਰੀ ਸਾਹਮਣੇ ਆਈ ਸੀ ਕਿ ਬਾਲੀਵੁੱਡ ਅਦਾਕਾਰ ਸੰਜੇ ਦੱਤ( Bollywood actor Sanjay Dutt) ਦੀ ਸਿਆਸਤ ਵਿੱਚ ਐਂਟਰੀ ਹੋ ਸਕਦੀ ਹੈ। ਜਿਸ ਦੇ ਮੱਦੇਨਜ਼ਰ ਉਹ ਹਰਿਆਣਾ ਤੋਂ ਲੋਕ ਸਭਾ ਚੋਣਾਂ(Haryana Lok Sabha Elections) ਲੜ ਸਕਦੇ ਹਨ। ਪਰ ਇਸ ਸਭ ਵਿਚਾਲੇ ਸਿਆਸਤ ਵਿੱਚ ਐਂਟਰੀ ਨੂੰ ਲੈ ਕੇ ਹੁਣ ਸੰਜੇ ਦੱਤ ਦਾ ਸਾਹਮਣੇ ਆਇਆ ਹੈ। ਜਿਸ ਵਿੱਚ ਉਨ੍ਹਾਂ ਨੇ ਚੋਣਾਂ ਲੜਨ ਦੀ ਗੱਲ ਨੂੰ ਅਫਵਾਹ ਕਰਾਰ ਦਿੱਤਾ ਤੇ ਕਿਹਾ ਕਿ ਉਹ ਨਾ ਤਾਂ ਕਿਸੇ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ ਤੇ ਨਾ ਹੀ ਚੋਣ ਲੜ ਰਹੇ ਹਨ।

ਬਾਲੀਵੁੱਡ ਅਦਾਕਾਰ ਸੰਜੇ ਦੱਤ (( Bollywood actor Sanjay Dutt)ਨੇ ਲੋਕ ਸਭਾ ਚੋਣ(Lok Sabha Elections) ਲੜਨ ਤੋਂ ਇਨਕਾਰ ਕਰ ਦਿੱਤਾ ਹੈ। ਇਸ ਸਬੰਧੀ ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕੀਤਾ ਹੈ। ਉਨ੍ਹਾਂ ਦੇ ਹਰਿਆਣਾ ਦੀ ਕਰਨਲ ਲੋਕ ਸਭਾ ਸੀਟ ਤੋਂ ਕਾਂਗਰਸ ਦੀ ਟਿਕਟ ‘ਤੇ ਚੋਣ ਲੜਨ ਦੀ ਚਰਚਾ ਸੀ।

ਜਿਸ ਤੋਂ ਬਾਅਦ ਸੰਜੇ ਦੱਤ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਪੋਸਟ ਕੀਤਾ ਮੈਂ ਕਿਸੇ ਪਾਰਟੀ ਵਿੱਚ ਸ਼ਾਮਲ ਨਹੀਂ ਹੋ ਰਿਹਾ ਅਤੇ ਨਾ ਹੀ ਚੋਣ ਲੜ ਰਿਹਾ ਹਾਂ। ਜੇਕਰ ਮੈਂ ਰਾਜਨੀਤਿਕ ਖੇਤਰ ਵਿੱਚ ਕਦਮ ਰੱਖਣ ਦਾ ਫੈਸਲਾ ਕਰਦਾ ਹਾਂ, ਤਾਂ ਮੈਂ ਇਸਦਾ ਐਲਾਨ ਕਰਨ ਵਾਲਾ ਪਹਿਲਾ ਵਿਅਕਤੀ ਹੋਵਾਂਗਾ। ਕਿਰਪਾ ਕਰਕੇ ਹੁਣ ਤੱਕ ਮੇਰੇ ਬਾਰੇ ਖਬਰਾਂ ਵਿੱਚ ਜੋ ਵੀ ਚੱਲ ਰਿਹਾ ਹੈ ਉਸ ‘ਤੇ ਵਿਸ਼ਵਾਸ ਕਰਨ ਤੋਂ ਬਚੋ।

ਦਰਅਸਲ, ਇਸ ਤੋਂ ਪਹਿਲਾਂ ਚਰਚਾ ਸ਼ੁਰੂ ਹੋ ਗਈ ਸੀ ਕਿ ਕਾਂਗਰਸ ਕਰਨਾਲ ਲੋਕ ਸਭਾ ਸੀਟ ‘ਤੇ ਸਾਬਕਾ ਸੀਐਮ ਮਨੋਹਰ ਲਾਲ ਖੱਟਰ ਦੇ ਖਿਲਾਫ ਬਾਲੀਵੁੱਡ ਸਟਾਰ ਸੰਜੇ ਦੱਤ ਨੂੰ ਉਤਾਰ ਸਕਦੀ ਹੈ। ਕਾਂਗਰਸ ਹਾਈਕਮਾਨ ਨੇ ਸੰਜੇ ਦੱਤ ਦਾ ਨਾਂ ਪੈਨਲ ਵਿੱਚ ਸ਼ਾਮਲ ਕੀਤਾ ਹੈ।

 

Exit mobile version