The Khalas Tv Blog India ਏਅਰ ਇੰਡੀਆ ਦੀ ਫਲਾਈਟ ‘ਚ ਬੰਬ ਦੀ ਧਮਕੀ, ਤਿਰੂਵਨੰਤਪੁਰਮ ਹਵਾਈ ਅੱਡੇ ‘ਤੇ ਐਮਰਜੈਂਸੀ ਲੈਂਡਿੰਗ
India

ਏਅਰ ਇੰਡੀਆ ਦੀ ਫਲਾਈਟ ‘ਚ ਬੰਬ ਦੀ ਧਮਕੀ, ਤਿਰੂਵਨੰਤਪੁਰਮ ਹਵਾਈ ਅੱਡੇ ‘ਤੇ ਐਮਰਜੈਂਸੀ ਲੈਂਡਿੰਗ

ਮੁੰਬਈ : ਵੀਰਵਾਰ ਨੂੰ ਮੁੰਬਈ ਤੋਂ ਆ ਰਹੀ ਏਅਰ ਇੰਡੀਆ ਦੀ ਫਲਾਈਟ ‘ਤੇ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਤਿਰੂਵਨੰਤਪੁਰਮ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਦਹਿਸ਼ਤ ਫੈਲ ਗਈ। ਫੌਰੀ ਤੌਰ ‘ਤੇ ਹਵਾਈ ਅੱਡੇ ‘ਤੇ ਪੂਰੀ ਐਮਰਜੈਂਸੀ ਦਾ ਐਲਾਨ ਕਰ ਦਿੱਤਾ ਗਿਆ। ਫਲਾਈਟ ‘ਚ 135 ਯਾਤਰੀ ਸਵਾਰ ਸਨ। ਸਾਰਿਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਤਿਰੂਵਨੰਤਪੁਰਮ ਹਵਾਈ ਅੱਡੇ ‘ਤੇ ਐਮਰਜੈਂਸੀ ਘੋਸ਼ਿਤ ਕਰ ਦਿੱਤੀ ਗਈ ਹੈ। ਫਲਾਈਟ ਨੂੰ ਆਈਸੋਲੇਸ਼ਨ ਬੇ ‘ਤੇ ਲਿਜਾਇਆ ਗਿਆ। ਜਾਂਚ ਜਾਰੀ ਹੈ।

ਏਅਰਪੋਰਟ ਅਥਾਰਟੀ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਫਲਾਈਟ ਦੀ ਐਮਰਜੈਂਸੀ ਲੈਂਡਿੰਗ ਤੋਂ ਬਾਅਦ ਸਾਰੇ ਯਾਤਰੀ ਸੁਰੱਖਿਅਤ ਹਨ ਅਤੇ ਉਨ੍ਹਾਂ ਦੇ ਸਮਾਨ ਦੀ ਜਾਂਚ ਕੀਤੀ ਜਾ ਰਹੀ ਹੈ। ਅਥਾਰਟੀ ਵੱਲੋਂ ਇਹ ਵੀ ਕਿਹਾ ਗਿਆ ਹੈ ਕਿ ਫਿਲਹਾਲ ਚਿੰਤਾ ਵਾਲੀ ਕੋਈ ਗੱਲ ਸਾਹਮਣੇ ਨਹੀਂ ਆਈ ਹੈ।

ਪਿਛਲੇ 3 ਮਹੀਨਿਆਂ ਵਿੱਚ ਉਡਾਣ ਵਿੱਚ ਬੰਬ ਦੀ ਧਮਕੀ ਦਾ ਇਹ ਛੇਵਾਂ ਮਾਮਲਾ ਹੈ। ਇਸ ਤੋਂ ਪਹਿਲਾਂ ਜੂਨ ਵਿੱਚ ਤਿੰਨ ਅਤੇ ਮਈ ਵਿੱਚ ਦੋ ਉਡਾਣਾਂ ਵਿੱਚ ਬੰਬ ਦੀ ਧਮਕੀ ਦਿੱਤੀ ਗਈ ਸੀ।

Exit mobile version