India

ਮੁੰਬਈ ਹਵਾਈ ਅੱਡੇ ਤੇ ਹੋਟਲ ਤਾਜ ਮਹਿਲ ਪੈਲੇਸ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਮੁੰਬਈ ਹਵਾਈ ਅੱਡੇ ਅਤੇ ਤਾਜ ਹੋਟਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਮੁੰਬਈ ਦੇ ਛਤਰਪਤੀ ਸ਼ਿਵਾਜੀ ਮਹਾਰਾਜ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਸਟਾਫ ਅਤੇ ਤਾਜ ਮਹਿਲ ਪੈਲੇਸ ਹੋਟਲ ਦੇ ਸਟਾਫ ਨੂੰ ਇੱਕ ਈਮੇਲ ਭੇਜਿਆ ਗਿਆ ਹੈ ਜਿਸ ਵਿੱਚ ਇਮਾਰਤਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ।

ਈ.ਮੇਲ. ਵਿਚ ਦਾਅਵਾ ਕੀਤਾ ਗਿਆ ਹੈ ਕਿ ਤਾਜ ਮਹਿਲ ਪੈਲੇਸ ਹੋਟਲ ਅਤੇ ਹਵਾਈ ਅੱਡੇ ਨੂੰ ਬੰਬ ਨਾਲ ਉਡਾ ਦਿੱਤਾ ਜਾਵੇਗਾ। ਮੁੰਬਈ ਹਵਾਈ ਅੱਡੇ ਅਤੇ ਤਾਜ ਮਹਿਲ ਪੈਲੇਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵਾਲੀ ਈ.ਮੇਲ ਨੇ ਹਲਚਲ ਮਚਾ ਦਿੱਤੀ ਹੈ। ਪੁ ਲਿਸ ਅਤੇ ਸੁਰੱਖਿਆ ਏਜੰਸੀਆਂ ਚੌਕਸ ਹੋ ਗਈਆਂ ਹਨ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਕਿਹਾ ਜਾ ਰਿਹਾ ਹੈ ਕਿ ਇਸ ਮੇਲ ਵਿਚ ਅੱਤਵਾਦੀ ਅਫਜ਼ਲ ਗੁਰੂ ਅਤੇ ਸੈਵੱਕੂ ਸ਼ੰਕਰ ਦੀ ਫ਼ਾਂਸੀ ਦਾ ਹਵਾਲਾ ਦਿੱਤਾ ਗਿਆ ਹੈ। ਮੁੰਬਈ ਪੁਲਿਸ ਮੇਲ ਭੇਜਣ ਵਾਲੇ ਵਿਅਕਤੀ ਦਾ ਪਤਾ ਲਗਾ ਰਹੀ ਹੈ।