India Punjab

ਕ ਰੋਨਾ ਤੋਂ ਬਚਾਅ ਲਈ ਬੂਸਟਰ ਡੋਜ਼ ਅੱਜ ਤੋਂ

‘ਦ ਖ਼ਾਲਸ ਬਿਊਰੋ : ਦੇਸ਼ ਵਿੱਚ ਅਤੇ ਪੰਜਾਬ ਵਿੱਚ ਕ ਰੋਨਾ ਤੋਂ ਬਚਾਅ ਲਈ ਬੂਸਟਰ ਡੋਜ਼ ਅੱਜ ਤੋਂ ਲੱਗਣੀ ਸ਼ੁਰੂ ਹੋ ਗਈ ਹੈ। ਸਿਹਤ ਵਿਭਾਗ ਨੇ ਇਹ ਤੀਜੀ ਖੁਰਾਕ ਦੇਣ ਦੀ ਤਿਆਰੀ ਕਰ ਲਈ ਹੈ।   ਚੋਣ ਡਿਊਟੀ ‘ਤੇ ਜਾਣ ਵਾਲੇ ਸਟਾਫ ਨੂੰ ਪਹਿਲਾਂ ਖੁਰਾਕ ਮਿਲੇਗੀ। ਉਸ ਤੋਂ ਬਾਅਦ ਫਰੰਟ ਲਾਈਨਰ ਸਟਾਫ ਨੂੰ ਲਗਾਈ ਜਾਵੇਗੀ। ਤੀਜਾ ਨੰਬਰ 60 ਸਾਲ ਤੋਂ ਵੱਧ ਉਮਰ ਦੇ ਉਨ੍ਹਾਂ ਲੋਕਾਂ ਦਾ ਹੋਵੇਗਾ ,ਜੋ ਵੱਖ-ਵੱਖ ਬਿਮਾਰੀਆਂ ਤੋਂ ਪੀੜਤ ਹਨ।ਪੰਜਾਬ ਵਿੱਚ ਵਿਧਾਨ ਸਭਾ ਚੋਣਾਂ 2022 ਦਾ ਐਲਾਨ ਹੋ ਗਿਆ ਹੈ। ਚੋਣ ਕਮਿਸ਼ਨ ਨੇ ਚੋਣ ਡਿਊਟੀ ‘ਤੇ ਜਾ ਰਹੇ ਸਾਰੇ ਕਰਮਚਾਰੀਆਂ ਲਈ ਕੋ ਰੋਨਾ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਲਾਜ਼ਮੀ ਕਰ ਦਿੱਤੀਆਂ ਹਨ। ਭਾਰਤ ਦੇ ਚੋਣ ਕਮਿਸ਼ਨ ਨੇ ਸਾਰੇ ਜ਼ਿਲ੍ਹਾ ਮੁਖੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਹਨ ਕਿ ਕੋਈ ਵੀ ਅਜਿਹਾ ਕਰਮਚਾਰੀ ਜਾਂ ਅਧਿਕਾਰੀ ਚੋਣ ਡਿਊਟੀ ‘ਤੇ ਨਾ ਲੱਗੇ, ਜਿਸ ਨੂੰ ਕੋ ਰੋਨਾ ਦੀ ਵੈਕਸੀਨ ਨਾ ਲੱਗੀ ਹੋਵੇ।