Punjab

ਨਸ਼ੇ ਦੀ ਭੇਟ ਚੜਿਆ ਇੱਕ ਹੋਰ ਘਰ , ਨਸ਼ੇ ਦੀ ਓਵਰਡੋਜ਼ ਨੇ ਨਿਗਲਿਆ ਨੌਜਵਾਨ

Drug overdose death)

ਦ ਖ਼ਾਲਸ ਬਿਊਰੋ : ਪੰਜਾਬ ਵਿੱਚ ਵਗ ਰਹੇ ਨ ਸ਼ਿਆਂ ਦੇ ਛੇਵੇਂ ਦਰਿਆ ਨੇ ਸੂਬੇ ਦੀ ਨੌਜਵਾਨੀ ਨੂੰ ਤਬਾਹ ਕਰ ਦਿੱਤਾ ਹੈ। ਪੰਜਾਬ ਵਿੱਚ ਨ ਸ਼ਾ ਸਰਾਪ(Drug overdose death) ਬਣਿਆ ਹੋਇਆ ਹੈ। ਪੰਜਾਬ ਦੀ ਜਵਾਨੀ ਨੂੰ ਨ ਸ਼ਿਆਂ ਨੇ ਆਪਣੇ ਜਾਲ ’ਚ ਜਕੜਿਆ ਹੋਇਆ ਹੈ। ਪੰਜਾਬ ਵਿੱਚ ਨ ਸ਼ੇ ਦੀ ਓਵਰਡੋਜ਼ ਮੌ ਤਾਂ ਦੀ ਗਿਣਤੀ ਲਗਾਤਰ ਵੱਧ ਰਹੀ ਹੈ। ਨ ਸ਼ੇ ਕਾਰਨ ਲੋਕਾਂ ਦੇ ਘਰ ਉਜੜ ਰਹੇ ਹਨ, ਇਸ ਦੀ ਤਾਜ਼ਾ ਹਲਕਾ ਤਲਵੰਡੀ ਸਾਬੋ ਤੋਂ ‘ਆਪ’ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਦੇ ਪਿੰਡ ਜਗਾ ਰਾਮ ਤੀਰਥ ਤੋਂ ਸਾਹਮਣੇ ਆਈ ਹੈ। ਪਿੰਡ ਵਿੱਚ ਇੱਕ ਨੌਜਵਾਨ ਦੀ ਚਿੱਟੇ ਦਾ ਟੀਕਾ ਲਾਉਣ ਨਾਲ ਮੌਤ ਹੋ ਗਈ ਜਿਸ ਦੀ ਲਾਸ਼ ਅੱਜ ਪਿੰਡ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚੋਂ ਮਿਲੀ।

ਮ੍ਰਿਤਕ ਦੇ ਪਿਤਾ ਮੇਜਰ ਸਿੰਘ ਕਾਲੂ ਨੇ ਸ਼ੱਕ ਜ਼ਾਹਿਰ ਕੀਤਾ ਕਿ ਉਸ ਦੇ ਪੁੱਤਰ ਨੂੰ ਅਣਪਛਾਤੇ ਵਿਅਕਤੀ ਨੇ ਨਸ਼ੇ ਦਾ ਟੀਕਾ ਲਗਾ ਕੇ ਕਤਲ ਕੀਤਾ ਹੈ। ਤਲਵੰਡੀ ਸਾਬੋ ਪੁਲੀਸ ਨੇ ਮੇਜਰ ਸਿੰਘ ਦੇ ਬਿਆਨਾਂ ’ਤੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਮਨਪ੍ਰੀਤ ਸਿੰਘ ਉਰਫ ਗੋਛਾ (20 ਸਾਲ) ਪੁੱਤਰ ਮੇਜਰ ਸਿੰਘ ਬੀਤੇ ਦਿਨ ਤੋਂ ਲਾਪਤਾ ਸੀ। ਉਹ ਜਦ ਸ਼ਾਮ ਤੱਕ ਘਰ ਨਾ ਆਇਆ ਤਾਂ ਪਰਿਵਾਰ ਨੇ ਉਸ ਦੀ ਭਾਲ ਕਰਨੀ ਸ਼ੁਰੂ ਕਰ ਦਿੱਤੀ। ਸਵੇਰੇ ਉੁਸ ਦੀ ਲਾਸ਼ ਪਿੰਡ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚੋਂ ਮਿਲੀ ਅਤੇ ਉਸ ਦੀ ਬਾਂਹ ਵਿਚ ਸਰਿੰਜ ਲੱਗੀ ਹੋਈ ਸੀ। ਪਿੰਡ ਵਾਸੀਆਂ ਨੇ ਦੱਸਿਆ ਕਿ ਪਿੰਡ ਅੰਦਰ ਪਿਛਲੇ ਦੋ ਹਫ਼ਤਿਆਂ ਵਿੱਚ ਚਾਰ ਨੌਜਵਾਨਾਂ ਦੀਆਂ ਨਸ਼ਿਆਂ ਕਾਰਨ ਮੌਤ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਹਲਕਾ ਵਿਧਾਇਕਾ ਦਾ ਪਿੰਡ ਹੋਣ ਦੇ ਬਾਵਜੂਦ ਜਗਾ ਰਾਮ ਤੀਰਥ ਵਿੱਚ ਚਿੱਟਾ ਸ਼ਰ੍ਹੇਆਮ ਵਿਕ ਰਿਹਾ ਹੈ ਤੇ ਆਏ ਦਿਨ ਨੌਜਵਾਨ ਨਸ਼ੇ ਦੀ ਭੇਟ ਚੜ੍ਹ ਰਹੇ ਹਨ। ਪਿੰਡ ਵਾਸੀਆਂ ਨੇ ਸਰਕਾਰ ਤੇ ਪੁਲੀਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸਖ਼ਤੀ ਨਾਲ ਪਿੰਡ ਵਿੱਚੋਂ ਨਸ਼ਾ ਬੰਦ ਕੀਤਾ ਜਾਵੇ।

ਨੌਜਵਾਨਾਂ ਦਾ ਨਸ਼ਿਆਂ ਦੀ ਦਲਦਲ ਦੇ ਵਿੱਚ ਫਸਣਾ ਚਿੰਤਾ ਦਾ ਵਿਸ਼ਾ ਹੈ। ਇਸ ਦਾ ਮੁੱਖ ਕਾਰਨ ਸਰਕਾਰਾਂ ਦੀ ਕੁੰਭਕਰਨੀ ਨੀਂਦ, ਵੱਧ ਰਹੀ ਬੇਰੁਜ਼ਗਾਰੀ, ਗਾਇਕਾਂ ਵੱਲੋਂ ਨਸ਼ਿਆਂ ਪ੍ਰਤੀ ਉਤਸ਼ਾਹਿਤ ਕਰਨਾ ਆਦਿ ਹਨ। ਜ਼ਰੂਰਤ ਹੈ ਕਿ ਸਰਕਾਰਾਂ ਇਸ ਸਬੰਧੀ ਠੋਸ ਕਦਮ ਚੁੱਕਣ ਤਾਂ ਜੋ ਨੌਜਵਾਨਾਂ ਨੂੰ ਨਸ਼ਿਆਂ ਤੋਂ ਹਟਾ ਕੇ ਪੰਜਾਬ ਦੀ ਜਵਾਨੀ ਨੂੰ ਬਚਾਇਆ ਜਾ ਸਕੇ। ਨਸ਼ੇ ਨਾਲ ਬਰਬਾਦੀ ਦੀਆਂ ਕਈ ਉਦਾਹਰਣਾਂ ਦੇ ਬਾਵਜੂਦ ਕਈ ਲੋਕ ਇਸ ਦਾ ਸ਼ਿਕਾਰ ਹੋ ਰਹੇ ਹਨ। ਬੀਤੇ ਦਿਨਾਂ ਵਿਚ ਨਕਲੀ ਸ਼ਰਾਬ ਦੀ ਤਸਕਰੀ ਕਾਰਨ ਕਈ ਅਣਆਈਆਂ ਮੌਤਾਂ ਵੀ ਹੋਈਆਂ ਹਨ। ਸਾਰੀਆਂ ਸੰਸਥਾਵਾਂ ਅਤੇ ਨੌਜਵਾਨਾਂ ਨੂੰ ਇੱਕਜੁਟ ਹੋਣ ਦੀ ਲੋੜ ਹੈ ਤਾਂ ਜੋ ਲੋਕਾਂ ਨੂੰ ਖਾਸਕਰ ਨੌਜਵਾਨਾਂ ਨੂੰ ਇਸ ਦੇ ਜਾਨਲੇਵਾ ਸਿੱਟਿਆਂ ਤੋਂ ਜਾਣੂ ਕਰਾਇਆ ਜਾਵੇ। ਪੰਜਾਬ ਦੇ ਵਿਕਾਸ ਲਈ ਨਸ਼ਿਆਂ ਦੀ ਰੋਕਥਾਮ ਜ਼ਰੂਰੀ ਹੈ। ਇਸ ਲਈ ਸਰਕਾਰ ਨੂੰ ਗੰਭੀਰਤਾ ਨਾਲ ਨਸ਼ਾ ਰੋਕੂ ਕਦਮ ਚੁੱਕਣੇ ਚਾਹੀਦੇ ਹਨ।