The Khalas Tv Blog India Breaking News-ਰਜਿਸਟ੍ਰੇਸ਼ਨ ਸ਼ੁਰੂ ਹੁੰਦਿਆਂ ਹੀ ਕਰੈਸ਼ ਹੋ ਗਿਆ ਕੋਵਿਨ-ਐਪ
India

Breaking News-ਰਜਿਸਟ੍ਰੇਸ਼ਨ ਸ਼ੁਰੂ ਹੁੰਦਿਆਂ ਹੀ ਕਰੈਸ਼ ਹੋ ਗਿਆ ਕੋਵਿਨ-ਐਪ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- 18 ਸਾਲ ਤੋਂ ਵੱਧ ਉਮਰ ਦੇ ਲੋਕਾਂ ਲਈ ਕੋਰੋਨਾ ਵੈਕਸੀਨ ਦਾ ਰਜਿਸਟ੍ਰੇਸ਼ਨ ਸ਼ੁਰੂ ਹੁੰਦਿਆਂ ਹੀ ਕੋਵਿਨ ਐਪ ਦਾ ਸਿਸਟਮ ਕ੍ਰੈਸ਼ ਹੋ ਗਿਆ ਹੈ। ਬਹੁਤ ਸਾਰੇ ਲੋਕਾਂ ਨੇ ਜਦੋਂ ਇਸ ‘ਤੇ ਰਜਿਸਟ੍ਰੇਸ਼ਨ ਦੀ ਕੋਸ਼ਿਸ਼ ਕੀਤੀ ਹੈ ਤਾਂ ਅੱਗੋਂ ਸਮੱਸਿਆ ਦਾ ਮੈਸੇਜ ਆ ਰਿਹਾ ਹੈ। ਕੋਵਿਨ ਦਾ ਸਰਵਰ ਹਾਲੇ ਪਰੇਸ਼ਾਨੀ ਦਾ ਸਾਹਮਣਾ ਕਰ ਰਿਹਾ ਹੈ। ਇਹ ਖਰਾਬੀ ਟਵਿੱਟਰ ‘ਤੇ ਖੂਬ ਸ਼ੇਅਰ ਕੀਤੀ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ ਟੀਕਾਕਰਨ ਦੇ ਤੀਜੇ ਪੜਾਅ ਵਿੱਚ 1 ਮਈ ਤੋਂ 18 ਸਾਲ ਵੱਧ ਤੇ 45 ਸਾਲ ਤੋਂ ਘੱਟ ਉਮਰ ਦੇ ਲੋਕਾਂ ਦਾ ਵੈਕਸੀਨੇਸ਼ਨ ਕਾਰਜ ਸ਼ੁਰੂ ਕਰਨ ਲਈ ਰਜਿਸਟ੍ਰੇਸ਼ਨ ਸ਼ੁਰੂ ਕੀਤਾ ਗਿਆ ਸੀ। ਇਸਦਾ ਸ਼ੁਰੂਆਤੀ ਦੌਰ ਹੀ ਸਮੱਸਿਆਵਾਂ ਵਿਚ ਘਿਰ ਗਿਆ ਹੈ।

Exit mobile version