‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਦੇ ਸਿੰਘੂ ਬਾਰਡਰ ‘ਤੇ ਧਰਨਾ-ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਟੈਂਟਾਂ ਵਿੱਚ ਅੱਗ ਲੱਗ ਗਈ ਹੈ। ਕਿਸਾਨਾਂ ਦੇ ਕਈ ਟੈਂਟ ਸੜ ਕੇ ਸੁਆਹ ਹੋ ਗਏ ਹਨ। ਮੌਕੇ ‘ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚੀਆਂ ਹਨ ਅਤੇ ਅੱਗ ‘ਤੇ ਕਾਬੂ ਪਾਇਆ ਜਾ ਰਿਹਾ ਹੈ।
ਅੱਗ ਕਾਰਨ ਕਿਸਾਨਾਂ ਦਾ ਕਾਫੀ ਸਮਾਨ ਦਾ ਨੁਕਸਾਨ ਹੋਇਆ ਹੈ। ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ ਹੈ। ਜਾਣਕਾਰੀ ਮੁਤਾਬਕ ਕਿਸਾਨਾਂ ਨੇ ਸ਼ਰਾਰਤੀ ਅਨਸਰਾਂ ‘ਤੇ ਇਹ ਅੱਗ ਲਗਾਉਣ ਦਾ ਇਲਜ਼ਾਮ ਲਗਾਇਆ ਹੈ। ਕਿਸਾਨਾਂ ਨੇ ਕਿਹਾ ਕਿ ਕਿਸਾਨੀ ਅੰਦੋਲਨ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।