ਲੋਕ ਸਭਾ ਚੋਣਾਂ ਨੂੰ ਲੈ ਕਿ ਦਲ ਬਦਲੀਆਂ ਦਾ ਦੌਰ ਜਾਰੀ ਹੈ, ਜਿਸ ਦੇ ਤਹਿਤ ਬਲਾਚੌਰ ਤੋਂ ਅਕਾਲੀ ਦਲ ਦੀ ਟਿਕਟ ‘ਤੇ ਵਿਧਾਨ ਸਭਾ ਚੋਣ ਲੜ ਚੁੱਕੇ ਬਿਰਗੇਡੀਅਰ ਰਾਜ ਕੁਮਾਰ ਅਕਾਲੀ ਦਲ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਦੱਸ ਦੇਈਏ ਕਿ ਬਿਰਗੇਡੀਅਰ ਰਾਜ ਕੁਮਾਰ ਪਹਿਲਾਂ ਵੀ ਆਮ ਆਦਮੀ ਪਾਰਟੀ ਵਿੱਚ ਹੁੰਦੇ ਸਨ, ਉਨ੍ਹਾਂ ਵੱਲੋਂ ਦੁਬਾਰਾ ਪਾਰਟੀ ਵਿੱਚ ਸ਼ਮੂਲੀਅਤ ਕੀਤੀ ਗਈ ਹੈ। ਰਾਜ ਕੁਮਾਰ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ‘ਚ ਪਾਰਟੀ ਵਿੱਚ ਸ਼ਮੂਲੀਅਤ ਕੀਤੀ ਹੈ।
ਇੱਥੇ ਦੱਸਣਾ ਜਰੂਰੀ ਹੈ ਕਿ ਬ੍ਰਿਗੇਡੀਅਰ ਰਾਜਕੁਮਾਰ ਦਾ ਬਲਾਚੌਰ ਇਲਾਕੇ ਵਿੱਚ ਚੰਗਾ ਪ੍ਰਭਾਵ ਹੈ। ਉਹ ਸਮਾਜ ਸੇਵਾ ਦੇ ਕੰਮਾਂ ਵਿੱਚ ਬਹੁਤ ਸਰਗਰਮ ਹਨ। ਇਸ ਤੋਂ ਇਲਾਵਾ ਉਹ ਨੌਜਵਾਨਾਂ ਨੂੰ ਫੌਜ ਵਿਚ ਭਰਤੀ ਹੋਣ ਲਈ ਮੁਫਤ ਸਿਖਲਾਈ ਵੀ ਦਿੰਦੇ ਹਨ। ਉਹ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਤੀਜੇ ਨੰਬਰ ’ਤੇ ਰਹੇ ਸਨ।