Others

ਬ੍ਰਿਟੇਨ ਨੇ ਕਿਉਂ ਪਾਇਆ ਭਾਰਤ ਦਾ ਨਾਂ ਰੈੱਡ ਲਿਸਟ ‘ਚ, ਪੜ੍ਹੋ ਪੂਰਾ ਮਾਮਲਾ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਭਾਰਤ ਵਿੱਚ ਕੋਰੋਨਾ ਮਹਾਂਮਾਰੀ ਦੇ ਵਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਬ੍ਰਿਟੇਨ ਨੇ ਭਾਰਤ ਨੂੰ ਰੈੱਡ ਲਿਸਟ ਵਿੱਚ ਸ਼ਾਮਲ ਕਰ ਦਿੱਤਾ ਹੈ। ਅਮਰੀਕਾ ਨੇ ਆਪਣੇ ਨਾਗਰਿਕਾਂ ਨੂੰ ਭਾਰਤ ਦੀ ਯਾਤਰਾ ਕਰਨ ਤੋਂ ਵਰਜ ਦਿੱਤਾ ਹੈ। ਅਮਰੀਕਾ ਦਾ ਕਹਿਣਾ ਹੈ ਕਿ ਕੋਰੋਨਾ ਵਾਇਰਸ ਪੂਰੇ ਸੰਸਾਰ ਅੰਦਰ ਆਪਣਾ ਘਾਤਕ ਰੂਪ ਦਿਖਾ ਰਿਹਾ ਹੈ, ਤੇ ਅਮਰੀਕਾ ਆਪਣੇ ਨਾਗਰਿਕਾਂ ਦੀ ਚਿੰਤਾ ਕਰਦਾ ਹੈ। ਇਸ ਲਈ ਇਨ੍ਹਾਂ ਹਾਲਾਤਾਂ ਵਿੱਚ ਲੋਕਾਂ ਨੂੰ ਅਪੀਲ ਹੈ ਕਿ ਭਾਰਤ ਦੀ ਯਾਤਰਾ ਕਰਨ ਤੋਂ ਗੁਰੇਜ਼ ਕਰਨ।

ਬ੍ਰਿਟੇਨ ਨੇ ਭਾਰਤ ਨੂੰ ਉਨ੍ਹਾਂ ਦੇਸ਼ਾਂ ਦੀ ‘ਰੈੱਡ ਲਿਸਟ’ ‘ਚ ਪਾਇਆ ਹੈ, ਜਿਸ ਦੇ ਤਹਿਤ ਗੈਰ-ਬ੍ਰਿਟੇਨ ਤੇ ਆਇਰਿਸ਼ ਨਾਗਰਿਕਾਂ ਨੂੰ ਭਾਰਤ ਤੋਂ ਬ੍ਰਿਟੇਨ ਜਾਣ ‘ਤੇ ਪਾਬੰਦੀ ਲਾਈ ਗਈ ਹੈ। ਇਸ ਦੇ ਨਾਲ ਹੀ, ਵਿਦੇਸ਼ਾਂ ਤੋਂ ਵਾਪਸ ਆਉਣ ਵਾਲੇ ਬ੍ਰਿਟੇਨ ਦੇ ਲੋਕਾਂ ਲਈ ਇੱਕ ਹੋਟਲ ਵਿੱਚ 10 ਦਿਨਾਂ ਤੱਕ ਆਈਸੋਲੇਟ ਰਹਿਣਾ ਲਾਜ਼ਮੀ ਕਰ ਦਿੱਤਾ ਗਿਆ ਹੈ।

ਸਿਹਤ ਮੰਤਰੀ ਮੈਟ ਹੈਨਕੌਕ ਨੇ ‘ਹਾਊਸ ਆਫ ਕਾਮਨਜ਼’ ‘ਚ ਇਹ ਜਾਣਕਾਰੀ ਪੁਸ਼ਟ ਕਰਦਿਆਂ ਕਿਹਾ ਕਿ ਬ੍ਰਿਟੇਨ ‘ਚ ਕੋਰੋਨਾਵਾਇਰਸ ਦੇ ਭਾਰਤੀ ਰੂਪ ਦੇ 103 ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਵਿੱਚੋਂ ਜ਼ਿਆਦਾਤਰ ਕੇਸ ਵਿਦੇਸ਼ ਤੋਂ ਵਾਪਸ ਆਉਣ ਵਾਲੇ ਯਾਤਰੀਆਂ ਨਾਲ ਸਬੰਧਤ ਹਨ।