The Khalas Tv Blog Punjab ਰਿਸ਼ਤੇ ਹੋਏ ਤਾਰ-ਤਾਰ, ਭਰਾ ਨੇ ਕੀਤਾ ਭਰਾ ਦਾ ਕਤਲ
Punjab

ਰਿਸ਼ਤੇ ਹੋਏ ਤਾਰ-ਤਾਰ, ਭਰਾ ਨੇ ਕੀਤਾ ਭਰਾ ਦਾ ਕਤਲ

ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਕਾਹਨੂੰਵਾਨ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਤਾਏ ਦੇ ਮੁੰਡੇ ਨੇ ਆਪਣੇ ਚਚੇਰੇ ਭਰਾ ਦਾ ਕਤਲ ਕਰ ਦਿੱਤਾ ਹੈ। ਜਾਣਕਾਰੀ ਮੁਤਾਬਕ ਕਤਲ ਦੀ ਵਜਾ ਜ਼ਮੀਨੀ ਵਿਵਾਦ ਦੱਸਿਆ ਜਾ ਰਿਹਾ ਹੈ।

ਇਹ ਮਾਮਲਾ ਪਿੰਡ ਚੱਕ ਸ਼ਰੀਫ ਦਾ ਹੈ, ਜਿੱਥੇ ਤਾਏ ਦੇ ਮੁੰਡੇ ਨੇ ਆਪਣੇ ਚਾਚੇ ਨੂੰ ਮੁੰਡੇ ਨੂੰ ਘਰ ਵਿੱਚ ਵੜ ਕੇੇ ਬੇਰਹਿਮੀ ਨਾਲ ਕਤਲ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਇਹ ਨੌਜਵਾਨ ਵਿਦੇਸ਼ ਵਿੱਚ ਰਹਿੰਦਾ ਹੈ। ਉਸ ਦੀ ਪਛਾਣ ਗੁਰਪ੍ਰੀਤ ਸਿੰਘ ਉਮਰ 34 ਸਾਲ ਪਿੰਡ ਚੱਕ ਸ਼ਰੀਫ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਨੌਜਵਾਨ ਇਕ ਮਹਿਨਾ ਪਹਿਲਾਂ ਹੀ ਵਿਦੇਸ਼ ਤੋਂ ਵਾਪਸ ਆਇਆ ਸੀ।

ਇਹ ਵੀ ਪੜ੍ਹੋ –  ਹਰਿਆਣਾ ‘ਚ ਸ਼ਰਾਬ ਦੇ ਵਧੇ ਰੇਟ, ਬਾਰ ਆਪਰੇਟਰਾਂ ਲਈ ਵੀ ਆਇਆਂ ਨਵਾਂ ਨਿਯਮ

 

Exit mobile version