India

ਪਾਕਿਸਤਾਨੀ ਗੋਲੀਬਾਰੀ ’ਚ ਬੀ.ਐਸ.ਐਫ. ਦਾ ਜਵਾਨ ਸ਼ਹੀਦ

ਜੰਮੂ ’ਚ ਕੌਮਾਂਤਰੀ  ਸਰਹੱਦ ’ਤੇ  ਸਨਿਚਰਵਾਰ  ਨੂੰ ਪਾਕਿਸਤਾਨੀ ਗੋਲੀਬਾਰੀ ’ਚ ਬੀ.ਐਸ.ਐਫ. ਦਾ ਇਕ ਜਵਾਨ ਸ਼ਹੀਦ ਹੋ ਗਿਆ ਅਤੇ 7 ਹੋਰ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਦਸਿਆ  ਕਿ ਇਹ ਘਟਨਾ ਆਰ.ਐਸ. ਪੁਰਾ ਸੈਕਟਰ ’ਚ ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗਬੰਦੀ ਤੋਂ ਪਹਿਲਾਂ ਵਾਪਰੀ।

ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਦੇ ਇਕ ਸੀਨੀਅਰ ਅਧਿਕਾਰੀ ਨੇ ਦਸਿਆ  ਕਿ ਸਬ-ਇੰਸਪੈਕਟਰ ਮੁਹੰਮਦ ਇਮਤਿਆਜ਼ ਨੇ ਅੱਗੇ ਤੋਂ ਬਹਾਦਰੀ ਨਾਲ ਅਗਵਾਈ ਕਰਦੇ ਹੋਏ ਸਰਵਉੱਚ ਕੁਰਬਾਨੀ ਦਿਤੀ।

ਪਾਕਿਸਤਾਨ ਵਲੋਂ  ਸਰਹੱਦ ਪਾਰ ਤੋਂ ਕੀਤੀ ਗਈ ਗੋਲੀਬਾਰੀ ’ਚ ਉਹ ਅਤੇ ਸੱਤ ਹੋਰ ਜ਼ਖਮੀ ਹੋ ਗਏ ਸਨ। ਅਧਿਕਾਰੀ ਨੇ ਦਸਿਆ  ਕਿ ਇਮਤਿਆਜ਼ ਦੀ ਮੌਤ ਹੋ ਗਈ, ਜਦਕਿ ਹੋਰ ਕਰਮਚਾਰੀਆਂ ਨੂੰ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ।

ਡੀ.ਜੀ. ਬੀ.ਐਸ.ਐਫ. ਅਤੇ ਸਾਰੇ ਰੈਂਕ ਦੇਰ ਰਾਤ ਨੂੰ ਜੰਮੂ ਦੇ ਆਰ.ਐਸ. ਪੁਰਾ ਖੇਤਰ ਵਿਚ ਅੰਤਰਰਾਸ਼ਟਰੀ ਸਰਹੱਦ ‘ਤੇ ਪਾਕਿਸਤਾਨ ਵਲੋਂ ਕੀਤੀ ਗਈ ਗੋਲੀਬਾਰੀ ਦੌਰਾਨ ਰਾਸ਼ਟਰ ਦੀ ਸੇਵਾ ਵਿਚ ਬੀ.ਐਸ.ਐਫ. ਦੇ ਸਬ-ਇੰਸਪੈਕਟਰ ਮੁਹੰਮਦ ਇਮਤਿਆਜ਼ ਦੁਆਰਾ ਦਿੱਤੀ ਗਈ ਸਰਵਉੱਚ ਕੁਰਬਾਨੀ ਨੂੰ ਸਲਾਮ ਕਰਦੇ ਹਨ। ਪ੍ਰਹਰੀ ਪਰਿਵਾਰ ਇਸ ਮੁਸ਼ਕਿਲ ਸਮੇਂ ਵਿਚ ਦੁਖੀ ਪਰਿਵਾਰ ਨਾਲ ਖੜ੍ਹਾ ਹੈ।