‘ਦ ਖ਼ਾਲਸ ਬਿਊਰੋ : ਬੀਐਸਐਫ ਦੇ ਜਵਾਨਾਂ ਨੇ ਪਾਕਿਸ ਤਾਨੀ ਤਸ ਕਰਾਂ ਦੀ ਇੱਕ ਹੋਰ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਜਵਾਨਾਂ ਨੇ ਅੰਮ੍ਰਿਤਸਰ ਸੈਕਟਰ ‘ਚ ਕੰਡਿਆਲੀ ਤਾਰ ਦੇ ਪਾਰ ਗਸ਼ਤ ਦੌਰਾਨ 3.29 ਕਰੋੜ ਰੁਪਏ ਦੀ ਹੈਰੋ ਇਨ ਜ਼ਬਤ ਕੀਤੀ ਹੈ ।ਬੀਐਸਐਫ ਦੇ ਬੁਲਾਰੇ ਅਨੁਸਾਰ ਇਹ ਹੈਰੋਇਨ ਅੰਮ੍ਰਿਤਸਰ ਸੈਕਟਰ ਅਧੀਨ ਪੈਂਦੇ ਭੈਰੋਪਾਲ ਬੀਓਪੀ ਨੇੜੇ ਬਰਾਮਦ ਕੀਤੀ ਗਈ ਹੈ।
ਜਾਣਕਾਰੀ ਅਨੁਸਾਰ ਬੀਐਸਐਫ ਦੇ ਜਵਾਨ ਕੰਡਿਆਲੀ ਤਾਰ ਦੇ ਪਾਰ ਰੁਟੀਨ ਚੈਕਿੰਗ ਕਰ ਰਹੇ ਸਨ। ਜਦੋਂ ਉਹ ਭੈਰੋਪਾਲ ਬੀਓਪੀ ਨੇੜੇ ਪਹੁੰਚੇ ਤਾਂ ਉਨ੍ਹਾਂ ਨੇ ਅੰਤਰਰਾਸ਼ਟਰੀ ਸਰਹੱਦ ਅਤੇ ਕੰਡਿਆਲੀ ਤਾਰ ਦੇ ਵਿਚਕਾਰ ਦੋ ਪੈਕਟ ਦੇਖੇ। ਇਨ੍ਹਾਂ ਪੈਕਟਾਂ ਨੂੰ ਕਾਲੀ ਪੱਟੀ ਨਾਲ ਬੰਨ੍ਹਿਆ ਹੋਇਆ ਸੀ। ਜਦੋਂ ਉਨ੍ਹਾਂ ਪੈਕਟਾਂ ਨੂੰ ਖੋਲ੍ਹਕੇ ਦੇਖਿਆ ਗਿਆ ਤਾਂ ਉਨ੍ਹਾਂ ‘ਚ ਹੈਰੋਇਨ ਸੀ।ਬੀਐਸਐਫ ਦੇ ਜਵਾਨਾਂ ਨੇ ਤੁਰੰਤ ਦੋਵਾਂ ਪੈਕਟਾਂ ਨੂੰ ਕਬਜ਼ੇ ਵਿੱਚ ਲੈ ਲਿਆ ਅਤੇ ਉੱਚ ਅਧਿਕਾਰੀਆਂ ਨੂੰ ਸੂਚਿਤ ਕੀਤਾ। ਜਾਣਕਾਰੀ ਅਨੁਸਾਰ ਬੀਐਸਐਫ ਵੱਲੋਂ ਜਦੋਂ ਦੋਵੇਂ ਪੈਕਟ ਖੋਲ੍ਹੇ ਗਏ ਤਾਂ ਉਨ੍ਹਾਂ ਵਿੱਚ ਹੈਰੋ ਇਨ ਸੀ। ਇਨ੍ਹਾਂ ਦੋਵਾਂ ਪੈਕੇਟਾਂ ਦਾ ਭਾਰ .470 ਕਿਲੋਗ੍ਰਾਮ ਸੀ। ਹੈਰੋਇਨ ਦੀ ਅੰਤਰਰਾਸ਼ਟਰੀ ਕੀਮਤ 3.29 ਕਰੋੜ ਰੁਪਏ ਦੱਸੀ ਜਾ ਰਹੀ ਹੈ। ਫਿਲਹਾਲ ਬੀਐਸਐਫ ਨੇ ਦੋਵੇਂ ਪੈਕਟਾਂ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।