Punjab

ਬਸਪਾ ਨੇ ਦੋ ਹੋਰ ਉਮੀਦਵਾਰਾਂ ਦਾ ਕੀਤਾ ਐਲਾਨ

ਲੋਕ ਸਭਾ ਚੋਣਾਂ (Lok Sabha Election) ਨੂੰ ਲੈ ਕੇ ਬਸਪਾ (BSP) ਨੇ ਹੁਣ ਤੱਕ 12 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਬਸਪਾ ਨੇ ਅੱਜ ਖਡੂਰ ਸਾਹਿਬ ਅਤੇ ਸ੍ਰੀ ਅੰਮ੍ਰਿਤਸਰ ਤੋਂ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਬਸਪਾ ਨੇ ਖਡੂਰ ਸਾਹਿਬ ਤੋਂ ਇੰਜੀਨੀਅਰ ਸਤਨਾਮ ਸਿੰਘ ਤੁੜ ਅਤੇ ਸ੍ਰੀ ਅੰਮ੍ਰਿਤਸਰ ਤੋਂ ਵਿਸ਼ਾਲ ਸਿੱਧੂ ਨੂੰ ਉਮੀਦਵਾਰ ਐਲਾਨਿਆ ਹੈ।

ਬਸਪਾ ਵੱਲੋਂ ਹੁਣ ਤੱਕ 12 ਉਮੀਦਵਾਰਾਂ ਦੇ ਨਾਵਾਂ ਦੀ ਘੋਸ਼ਣਾ ਕੀਤੀ ਜਾ ਚੁੱਕੀ ਹੈ। ਹੁਸ਼ਿਆਰਪੁਰ ਤੋਂ ਸ਼੍ਰੀ ਰਕੇਸ਼ ਕੁਮਾਰ ਸੁਮਨ,  ਫਿਰੋਜ਼ਪੁਰ ਤੋਂ ਸ਼੍ਰੀ ਸੁਰਿੰਦਰ ਕੰਬੋਜ, ਸੰਗਰੂਰ ਤੋਂ ਡਾਕਟਰ ਮੱਖਣ ਸਿੰਘ, ਪਟਿਆਲੇ ਤੋਂ ਜਗਜੀਤ ਸਿੰਘ ਛੜਬੜ, ਜਲੰਧਰ ਤੋਂ ਬਲਵਿੰਦਰ ਕੁਮਾਰ, ਫਰੀਦਕੋਟ ਤੋਂ ਗੁਰਬਖਸ਼ ਸਿੰਘ ਚੌਹਾਨ, ਬਠਿੰਡਾ ਤੋਂ ਲਖਵੀਰ ਸਿੰਘ ਨਿੱਕਾ ਫਤਿਹਗੜ੍ਹ ਸਾਹਿਬ ਤੋਂ ਕੁਲਵੰਤ ਸਿੰਘ ਮੈਹਤੋਂ, ਗੁਰਦਾਸਪੁਰ ਤੋਂ ਇੰਜੀਨੀਅਰ ਰਾਜ ਕੁਮਾਰ ਜਨੋਤਰਾ ਅਤੇ ਲੁਧਿਆਣਾ ਤੋਂ ਸ੍ਰੀ ਦਵਿੰਦਰ ਸਿੰਘ ਪਨੇਸਰ ਰਾਮਗੜੀਆ ਪ੍ਰਮੁੱਖ ਹਨ।