ਬਹੁਜਨ ਸਮਾਜ ਪਾਰਟੀ ਨੇ ਲੋਕ ਸਭਾ ਚੋਣਾਂ 2024 (Lok Sabha Elections 2024) ਲਈ ਬਸਪਾ ਪੰਜਾਬ ਦੇ ਮੁਖੀ ਜਸਵੀਰ ਸਿੰਘ ਗੜ੍ਹੀ (Jasvir Singh Garhi) ਨੂੰ ਸ੍ਰੀ ਅਨੰਦਪੁਰ ਸਾਹਿਬ ਸੀਟ (Sri Anandpur Sahib Seat) ਤੋਂ ਉਮੀਦਵਾਰ ਐਲਾਨ ਦਿੱਤਾ ਹੈ। ਇਸ ਦੇ ਨਾਲ ਹੀ ਪਾਰਟੀ ਨੇ ਪੰਜਾਬ ਦੀਆਂ ਸਾਰੀਆਂ 13 ਸੀਟਾਂ ’ਤੇ ਆਪਣੇ ਉਮੀਦਵਾਰ ਖੜੇ ਕਰ ਦਿੱਤੇ ਹਨ।
बसपा पार्टी पंजाब प्रदेश अध्यक्ष जसवीर सिंह गढ़ी आनंदपुर साहिब लोकसभा प्रत्याशी। रणधीर सिंह बेनीवाल जी द्वारा घोषणा बहन मायावती जी जिंदाबाद बीएसपी पार्टी जिंदाबाद मिशन 2024 जय भीम जय भारत pic.twitter.com/9rsqVnLobG
— BSP Social Media (@bspsocialmedi) May 4, 2024
ਇਸ ਤੋਂ ਪਹਿਲਾਂ ਬਸਪਾ ਨੇ ਪੰਜਾਬ ਦੀਆਂ 12 ਸੀਟਾਂ ਤੋਂ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਇਨ੍ਹਾਂ ਵਿੱਚ ਸ੍ਰੀ ਖਡੂਰ ਸਾਹਿਬ ਤੋਂ ਇੰਜੀਨੀਅਰ ਸਤਨਾਮ ਸਿੰਘ ਤੁੜ, ਅੰਮ੍ਰਿਤਸਰ ਤੋਂ ਵਿਸ਼ਾਲ ਸਿੱਧੂ, ਹੁਸ਼ਿਆਰਪੁਰ ਤੋਂ ਰਕੇਸ਼ ਕੁਮਾਰ ਸੁਮਨ, ਫਿਰੋਜ਼ਪੁਰ ਤੋਂ ਸੁਰਿੰਦਰ ਕੰਬੋਜ, ਸੰਗਰੂਰ ਤੋਂ ਡਾਕਟਰ ਮੱਖਣ ਸਿੰਘ, ਪਟਿਆਲਾ ਤੋਂ ਜਗਜੀਤ ਸਿੰਘ ਛੜਬੜ ਸ਼ਾਮਲ ਹਨ।
ਇਸੇ ਤਰ੍ਹਾਂ ਬਸਪਾ ਨੇ ਜਲੰਧਰ ਤੋਂ ਬਲਵਿੰਦਰ ਕੁਮਾਰ, ਫਰੀਦਕੋਟ ਤੋਂ ਗੁਰਬਖਸ਼ ਸਿੰਘ ਚੌਹਾਨ, ਬਠਿੰਡਾ ਤੋਂ ਲਖਵੀਰ ਸਿੰਘ ਨਿੱਕਾ, ਫਤਿਹਗੜ੍ਹ ਸਾਹਿਬ ਤੋਂ ਕੁਲਵੰਤ ਸਿੰਘ ਮਹਿਤੋਂ, ਗੁਰਦਾਸਪੁਰ ਤੋਂ ਇੰਜੀਨੀਅਰ ਰਾਜ ਕੁਮਾਰ ਜਨੋਤਰਾ ਤੇ ਲੁਧਿਆਣਾ ਤੋਂ ਦਵਿੰਦਰ ਸਿੰਘ ਪਨੇਸਰ ਰਾਮਗੜੀਆ ਦਾ ਐਲਾਨ ਕੀਤਾ ਹੈ।