India

ਰਾਸ਼ਟਰਪਤੀ ਚੋਣ ਲਈ ਬਸਪਾ ਨੇ ਦਰੋਪਦੀ ਮੁਰਮੂ ਨੂੰ ਸਮਰਥਨ ਦੇਣ ਦਾ ਫ਼ੈਸਲਾ ਕੀਤਾ: ਮਾਇਅਵਤੀ

‘ਦ ਖ਼ਾਲਸ ਬਿਊਰੋ : ਬਹੁਜਨ ਸਮਾਜ ਪਾਰਟੀ (ਬਸਪਾ) ਨੇ ਭਾਜਪਾ ਦੀ ਅਗਵਾਈ ਵਾਲੇ ਐੱਨਡੀਏ ਦੀ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਦਰੋਪਦੀ ਮੁਰਮੂ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਬਸਪਾ ਦੀ ਸੁਪਰੀਮੋ ਮਾਇਆਵਤੀ ਨੇ ਕਿਹਾ, ‘ਅਸੀਂ ਰਾਸ਼ਟਰਪਤੀ ਚੋਣ ਲਈ ਐੱਨਡੀਏ ਦੀ ਉਮੀਦਵਾਰ ਦਰੋਪਦੀ ਮੁਰਮੂ ਨੂੰ ਸਮਰਥਨ ਦੇਣ ਦਾ ਫੈਸਲਾ ਕੀਤਾ ਹੈ। ਸਾਡਾ ਇਹ ਫੈਸਲਾ ਨਾ ਤਾਂ ਭਾਜਪਾ ਜਾਂ ਐੱਨਡੀਏ ਦੇ ਸਮਰਥਨ ਵਿੱਚ ਹੈ ਅਤੇ ਨਾ ਹੀ ਵਿਰੋਧੀ ਧਿਰ ਦੇ ਖ਼ਿਲਾਫ ਪਰ ਅਸੀਂ ਆਪਣੀ ਪਾਰਟੀ ਅਤੇ ਅੰਦੋਲਨ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਫੈਸਲਾ ਕੀਤਾ ਹੈ।