The Khalas Tv Blog Lok Sabha Election 2024 ਬਸਪਾ ਦੀ ਨਵੀਂ ਲਿਸਟ ਜਾਰੀ, ਉਮੀਦਵਾਰਾਂ ਦਾ ਕੀਤਾ ਐਲਾਨ
Lok Sabha Election 2024 Punjab

ਬਸਪਾ ਦੀ ਨਵੀਂ ਲਿਸਟ ਜਾਰੀ, ਉਮੀਦਵਾਰਾਂ ਦਾ ਕੀਤਾ ਐਲਾਨ

BASPA Candidates

ਬਹੁਜਨ ਸਮਾਜ ਪਾਰਟੀ (BSP) ਨੇ ਵੀਰਵਾਰ ਨੂੰ ਲੋਕ ਸਭਾ ਚੋਣਾਂ ਲਈ ਪੰਜਾਬ ਦੇ ਦੋ ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਫਤਿਹਗੜ੍ਹ ਸਾਹਿਬ ਤੋਂ ਕੁਲਵੰਤ ਸਿੰਘ ਮਹਿਤੋ ਅਤੇ ਬਠਿੰਡਾ ਤੋਂ ਲਖਵੀਰ ਸਿੰਘ ਨਿੱਕਾ ਨੂੰ ਉਮੀਦਵਾਰ ਬਣਾਇਆ ਹੈ।

ਪੰਜਾਬ ਬਸਪਾ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਨਿੱਕਾ, ਜੋ ਪਾਰਟੀ ਦੇ ਬਠਿੰਡਾ ਤੋਂ ਜ਼ਿਲ੍ਹਾ ਪ੍ਰਧਾਨ ਹਨ। ਉਹ ਬਠਿੰਡਾ ਤੋਂ ਚੋਣ ਲੜਨਗੇ। ਮਹਿਤੋ ਜੋ ਇਸ ਸਮੇਂ ਸੂਬਾ ਇਕਾਈ ਦੇ ਸਕੱਤਰ ਵਜੋਂ ਸੇਵਾ ਨਿਭਾਅ ਰਹੇ ਹਨ, ਫਤਿਹਗੜ੍ਹ ਸਾਹਿਬ ਤੋਂ ਚੋਣ ਲੜਨਗੇ।

ਗੜ੍ਹੀ ਨੇ ਕਿਹਾ ਕਿ ਬਸਪਾ ਨੇ ਹੁਣ ਤੱਕ ਨੌਂ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ।

ਇਹ ਵੀ ਪੜ੍ਹੋ – ਅਰੁਣਾਚਲ ਪ੍ਰਦੇਸ਼ ਵਿੱਚ ਲੈਂਡ ਸਲਾਈਡ, ਚੀਨ ਨਾਲ ਲੱਗਦੇ ਇਲਾਕੇ ਨਾਲ ਸੰਪਰਕ ਟੁੱਟਿਆ

Exit mobile version