The Khalas Tv Blog Lok Sabha Election 2024 ਬਸਪਾ ਸੁਪਰੀਮੋ ਮਾਇਆਵਤੀ ਅੱਜ ਪੰਜਾਬ ਆਉਣਗੇ, ਨਵਾਂਸ਼ਹਿਰ ‘ਚ ਜਨ ਸਭਾ ਨੂੰ ਕਰਨਗੇ ਸੰਬੋਧਨ
Lok Sabha Election 2024 Punjab

ਬਸਪਾ ਸੁਪਰੀਮੋ ਮਾਇਆਵਤੀ ਅੱਜ ਪੰਜਾਬ ਆਉਣਗੇ, ਨਵਾਂਸ਼ਹਿਰ ‘ਚ ਜਨ ਸਭਾ ਨੂੰ ਕਰਨਗੇ ਸੰਬੋਧਨ

ਪੰਜਾਬ ਵਿੱਚ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਜ਼ੋਰਾਂ ਛੋਰਾਂ ਨਾਲ ਚੱਲ ਰਹੀਆਂ ਹਨ। ਇਸੇ ਦੌਰਾਨ ਅੱਜ ਬਹੁਜਨ ਸਮਾਜ ਪਾਰਟੀ (ਬਸਪਾ) ਦੀ ਸੁਪਰੀਮੋ ਮਾਇਆਵਤੀ ਅੱਜ ਪੰਜਾਬ ਆ ਰਹੀ ਹੈ। ਉਹ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਪਾਰਟੀ ਦੇ ਉਮੀਦਵਾਰ ਅਤੇ ਪਾਰਟੀ ਦੇ ਸੂਬਾ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਦੇ ਹੱਕ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਨਗੇ।

ਦੁਪਹਿਰ 12 ਵਜੇ ਉਹ ਨਵਾਂਸ਼ਹਿਰ ਦੇ ਬੱਗਾ ਰੋਡ ‘ਤੇ ਮਹੱਲਾਂ ਗਰਾਊਂਡ ‘ਚ ਚੋਣ ਸਭਾ ਨੂੰ ਸੰਬੋਧਨ ਕਰਨਗੇ। ਉਨ੍ਹਾਂ ਦੀ ਰੈਲੀ ਲਈ ਪਾਰਟੀ ਵੱਲੋਂ ਪੂਰੀ ਤਿਆਰੀ ਕਰ ਲਈ ਗਈ ਹੈ। ਕਿਸੇ ਵੀ ਪੱਧਰ ‘ਤੇ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ।

ਬਸਪਾ ਸੂਬੇ ‘ਚ ਲੋਕ ਸਭਾ ਚੋਣਾਂ ਇਕੱਲੇ ਆਪਣੇ ਦਮ ‘ਤੇ ਲੜ ਰਹੀ ਹੈ। ਪਾਰਟੀ ਦਾ ਕਿਸੇ ਵੀ ਪਾਰਟੀ ਨਾਲ ਕੋਈ ਗਠਜੋੜ ਨਹੀਂ ਹੈ। ਬਸਪਾ ਨੇ ਸਾਰੀਆਂ ਸੀਟਾਂ ‘ਤੇ ਉਮੀਦਵਾਰ ਖੜ੍ਹੇ ਕੀਤੇ ਹਨ। ਰੈਲੀ ਵਿੱਚ ਸਾਰੇ ਉਮੀਦਵਾਰ ਵੀ ਸ਼ਾਮਲ ਹੋਣਗੇ। ਇਸ ਲੋਕ ਸਭਾ ਹਲਕੇ ਵਿੱਚ ਬਸਪਾ ਦਾ ਚੰਗਾ ਆਧਾਰ ਹੈ।

ਇਸ ਦਾ ਕਾਰਨ ਇਹ ਵੀ ਹੈ ਕਿ ਪਾਰਟੀ ਦੇ ਸੰਸਥਾਪਕ ਸ. ਕਾਸ਼ੀਰਾਮ ਦਾ ਜਨਮ ਵੀ ਇਸ ਲੋਕ ਸਭਾ ਹਲਕੇ ਅਧੀਨ ਪੈਂਦੇ ਜ਼ਿਲ੍ਹਾ ਰੂਪਨਗਰ ਦੇ ਇੱਕ ਪਿੰਡ ਵਿੱਚ ਹੋਇਆ ਸੀ। ਇਸ ਦੇ ਨਾਲ ਹੀ ਉਹ ਇਸ ਹਲਕੇ ਤੋਂ ਲੋਕ ਸਭਾ ਚੋਣ ਵੀ ਜਿੱਤੇ ਸਨ। ਹਾਲਾਂਕਿ ਉਸ ਸਮੇਂ ਇਹ ਹਲਕਾ ਹੁਸ਼ਿਆਰਪੁਰ ਲੋਕ ਸਭਾ ਹਲਕੇ ਅਧੀਨ ਆਉਂਦਾ ਸੀ।

ਇਹ ਵੀ ਪੜ੍ਹੋ – ਪੰਜਾਬ ‘ਚ ਤਾਪਮਾਨ ‘ਚ 1.4 ਡਿਗਰੀ ਦੀ ਗਿਰਾਵਟ, ਗਰਮੀ ਤੋਂ ਨਹੀਂ ਮਿਲੀ ਰਾਹਤ, 15 ਜ਼ਿਲ੍ਹਿਆਂ ‘ਚ ਹੀਟ ਵੇਵ ਦਾ ਆਰੇਂਜ ਅਲਰਟ

Exit mobile version