Punjab

ਪੰਜਾਬ ‘ਚ ਬੁਲਡੋਜ਼ਰ ਕਾਰਵਾਈ ਜਾਰੀ

ਬਿਉਰੋ ਰਿਪੋਰਟ – ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕਰਦਿਆਂ ਨਸ਼ਾ ਵੇਚ ਕੇ ਬਣਾਈ ਜਾਇਦਾਦ ਵਿਰੁਧ ਬੁਲਡੋਜ਼ਰ ਕਾਰਵਾਈ ਕੀਤੀ ਜਾ ਰਹੀ ਹੈ। ਅੱਜ ਐਤਵਾਰ ਸਵੇਰੇ, ਜਲੰਧਰ ਦੇ ਫਿਲੌਰ, ਜੋ ਕਿ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਲਈ ਮਸ਼ਹੂਰ ਹੈ, ਵਿੱਚ ਦਿਹਾਤੀ ਪੁਲਿਸ ਟੀਮ ਨੇ ਨਸ਼ਾ ਤਸਕਰਾਂ ਦੇ ਘਰਾਂ ਨੂੰ ਬੁਲਡੋਜ਼ਰ ਨਾਲ ਢਾਹ ਦਿੱਤਾ। ਇਸ ਦੌਰਾਨ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਮੌਜੂਦ ਸੀ। ਪੁਲਿਸ ਦੀ ਮੌਜੂਦਗੀ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਰਾਹੀਂ ਬਣਾਈ ਗਈ ਜਾਇਦਾਦ ਨੂੰ ਢਾਹ ਦਿੱਤਾ ਗਿਆ।  ਨਸ਼ਾ ਤਸਕਰਾਂ ਵਿਰੁੱਧ ਇਸ ਕਾਰਵਾਈ ਦੀ ਚਰਚਾ ਇਸ ਸਮੇਂ ਪੂਰੇ ਪੰਜਾਬ ਵਿੱਚ ਹੋ ਰਹੀ ਹੈ।

ਇਹ ਵੀ ਪੜ੍ਹੋ –ਜਹਾਜ਼ ਦੀ ਕਰਵਾਉਣੀ ਪਈ ਐਮਰਜੈਂਸੀ ਲੈਂਡਿੰਗ