The Khalas Tv Blog India ਜੰਮੂ-ਕਸ਼ਮੀਰ ’ਚ BSF ਜਵਾਨਾਂ ਨੂੰ ਲੈ ਕੇ ਜਾ ਰਹੀ ਬੱਸ ਖੱਡ ’ਚ ਡਿੱਗੀ, 1 ਜਵਾਨ ਦੀ ਮੌਤ, 28 ਜ਼ਖਮੀ
India

ਜੰਮੂ-ਕਸ਼ਮੀਰ ’ਚ BSF ਜਵਾਨਾਂ ਨੂੰ ਲੈ ਕੇ ਜਾ ਰਹੀ ਬੱਸ ਖੱਡ ’ਚ ਡਿੱਗੀ, 1 ਜਵਾਨ ਦੀ ਮੌਤ, 28 ਜ਼ਖਮੀ

ਬਿਉਰੋ ਰਿਪੋਰਟ: ਜੰਮੂ-ਕਸ਼ਮੀਰ ਦੇ ਬਡਗਾਮ ’ਚ ਇੱਕ ਭਿਆਨਕ ਹਾਦਸਾ ਵਾਪਰਿਆ ਹੈ। ਦੂਜੇ ਪੜਾਅ ਵਿੱਚ ਬਡਗਾਮ ਜ਼ਿਲ੍ਹੇ ਵਿੱਚ ਚੋਣ ਡਿਊਟੀ ਲਈ ਬੀਐਸਐਫ ਜਵਾਨਾਂ ਨੂੰ ਲੈ ਕੇ ਜਾ ਰਹੀ ਇੱਕ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਇੱਕ ਖੱਡ ਵਿੱਚ ਬੱਸ ਪਲਟਣ ਨਾਲ ਇੱਕ ਜਵਾਨ ਦੀ ਮੌਤ ਹੋ ਗਈ। 28 ਜਵਾਨ ਜ਼ਖਮੀ ਹੋਏ ਹਨ। ਜ਼ਖਮੀਆਂ ਨੂੰ ਐਸਡੀਐਚ ਖਾਨ ਸਾਹਿਬ ਅਤੇ ਬਡਗਾਮ ਦੇ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਜਾਣਕਾਰੀ ਮਿਲੀ ਹੈ ਕਿ ਬੱਸ ਬਡਗਾਮ ਦੇ ਬਰੇਲ ਵਾਟਰਹਾਲ ਇਲਾਕੇ ’ਚ ਹਾਦਸਾਗ੍ਰਸਤ ਹੋਈ। ਅਚਾਨਕ ਬੱਸ ਸੜਕ ਤੋਂ ਤਿਲਕ ਕੇ ਖੱਡ ਵਿੱਚ ਜਾ ਡਿੱਗੀ। ਇਸ ਕਾਰਨ ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਇੱਕ ਜਵਾਨ ਦੀ ਮੌਤ ਹੋ ਗਈ ਹੈ। 28 ਜਵਾਨ ਜ਼ਖਮੀ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਬੱਸ ’ਚ ਕਰੀਬ 35 ਜਵਾਨ ਸਵਾਰ ਸਨ। ਜ਼ਖ਼ਮੀ ਜਵਾਨਾਂ ਦਾ ਇਲਾਜ ਚੱਲ ਰਿਹਾ ਹੈ।

Exit mobile version