The Khalas Tv Blog Punjab ਕਪੂਰਥਲਾ ਵਿੱਚ ਬੱਸ-ਮਿੰਨੀ ਟਰੱਕ ਦੀ ਟੱਕਰ, 3 ਵਪਾਰੀਆਂ ਦੀ ਮੌਤ
Punjab

ਕਪੂਰਥਲਾ ਵਿੱਚ ਬੱਸ-ਮਿੰਨੀ ਟਰੱਕ ਦੀ ਟੱਕਰ, 3 ਵਪਾਰੀਆਂ ਦੀ ਮੌਤ

ਮੰਗਲਵਾਰ ਸਵੇਰੇ ਕਪੂਰਥਲਾ-ਜਲੰਧਰ ਸੜਕ ‘ਤੇ ਮੰਡ ਪਿੰਡ ਨੇੜੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਤਿੰਨ ਵਪਾਰੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਚਸ਼ਮਦੀਦਾਂ ਮੁਤਾਬਕ, ਇੱਕ ਤੇਜ਼ ਰਫਤਾਰ ਬੱਸ ਗਲਤ ਦਿਸ਼ਾ ਤੋਂ ਆ ਰਹੀ ਸੀ ਅਤੇ ਸਾਹਮਣੇ ਤੋਂ ਆ ਰਹੀ ਛੋਟੀ ਹਾਥੀ ਗੱਡੀ ਨਾਲ ਜ਼ਬਰਦਸਤ ਟਕਰਾ ਗਈ।

ਟੱਕਰ ਨਾਲ ਛੋਟੀ ਹਾਥੀ ਪੂਰੀ ਤਰ੍ਹਾਂ ਚਕਨਾਚੂਰ ਹੋ ਗਈ, ਅਤੇ ਉਸ ਵਿੱਚ ਸਵਾਰ ਤਿੰਨੋਂ ਵਪਾਰੀ, ਜੋ ਸਬਜ਼ੀ ਮੰਡੀ ਨਾਲ ਜੁੜੇ ਸਨ ਅਤੇ ਜਲੰਧਰ ਸਬਜ਼ੀਆਂ ਲੈ ਕੇ ਜਾ ਰਹੇ ਸਨ, ਦੀ ਮੌਤ ਹੋ ਗਈ।ਹਾਦਸੇ ਦੀ ਖ਼ਬਰ ਫੈਲਦੇ ਹੀ ਇਲਾਕੇ ਵਿੱਚ ਹਫੜਾ-ਦਫੜੀ ਮਚ ਗਈ। ਗੁੱਸੇ ਵਿੱਚ ਆਏ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਸੜਕ ਜਾਮ ਕਰਕੇ ਧਰਨਾ ਦਿੱਤਾ ਅਤੇ ਦੋਸ਼ੀ ਬੱਸ ਡਰਾਈਵਰ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ।

ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਸਥਿਤੀ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ। ਅਧਿਕਾਰੀਆਂ ਨੇ ਪ੍ਰਦਰਸ਼ਨਕਾਰੀਆਂ ਨੂੰ ਜਾਂਚ ਦਾ ਭਰੋਸਾ ਦਿੱਤਾ। ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜਿਆ ਗਿਆ, ਅਤੇ ਬੱਸ ਡਰਾਈਵਰ ਦੀ ਭਾਲ ਸ਼ੁਰੂ ਕਰ ਦਿੱਤੀ ਗਈ।ਇਸ ਦਰਦਨਾਕ ਘਟਨਾ ਨੇ ਇਲਾਕੇ ਵਿੱਚ ਸੋਗ ਦੀ ਲਹਿਰ ਪੈਦਾ ਕਰ ਦਿੱਤੀ। ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਿੰਡ ਵਾਸੀਆਂ ਨੇ ਦੱਸਿਆ ਕਿ ਇਸ ਸੜਕ ‘ਤੇ ਅਕਸਰ ਹਾਦਸੇ ਹੁੰਦੇ ਹਨ, ਪਰ ਪ੍ਰਸ਼ਾਸਨ ਨੇ ਕੋਈ ਠੋਸ ਕਦਮ ਨਹੀਂ ਚੁੱਕਿਆ।

 

Exit mobile version