ਮੁਹਾਲੀ : ਪੰਜਾਬ ਰੋਡਵੇਜ਼, ਪਨਬਸ ਅਤੇ ਪੀਆਰਟੀਸੀ ਕਰਮਚਾਰੀ ਯੂਨੀਅਨ ਨੇ ਇੱਕ ਵਾਰ ਫਿਰ ਮੋਰਚਾ ਖੋਲ੍ਹ ਦਿੱਤਾ ਹੈ। ਇਸ ਕਾਰਨ ਉਨ੍ਹਾਂ ਨੇ ਹੁਣ ਅੱਜ ਬੱਸ ਸਟੈਂਡ ਬੰਦ ਰੱਖਣ ਦਾ ਫੈਸਲਾ ਕੀਤਾ ਹੈ। ਬੱਸ ਡਰਾਈਵਰ ਤੇ ਕਨੰਡਰਟਰ ਕਰਮਚਾਰੀ ਮੰਗਾਂ ਨੂੰ ਲੈ ਕੇ ਲਗਾਤਾਰ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ।
ਜਾਣਕਾਰੀ ਅਨੁਸਾਰ, ਪੰਜਾਬ ਰੋਡਵੇਜ਼, ਪਨਬਸ ਤੇ ਪੀ.ਆਰ.ਟੀ.ਸੀ. ਕਰਮਚਾਰੀ ਯੂਨੀਅਨ ਨੇ ਕਰਮਚਾਰੀਆਂ ਦੇ ਖਾਤਿਆਂ ‘ਚ ਅੱਧੀ ਤਨਖਾਹ ਜਮ੍ਹਾਂ ਹੋਣ ‘ਤੇ ਵਿਭਾਗ ਪ੍ਰਤੀ ਗੁੱਸਾ ਪ੍ਰਗਟ ਕੀਤਾ ਹੈ। ਕਰਮਚਾਰੀਆਂ ਦੀ ਮੰਗ ਹੈ ਕਿ ਇਸ ਮਹੀਨੇ ਕਰਮਚਾਰੀਆਂ ਨੂੰ ਆਪਣੇ ਬੱਚਿਆਂ ਦੀਆਂ ਫੀਸਾਂ ਦਾ ਭੁਗਤਾਨ ਕਰਨਾ ਪਵੇਗਾ। ਇਸ ਵਿੱਚ ਉਨ੍ਹਾਂ ਦਾ ਸਕੂਲਾਂ ਵਿੱਚ ਦਾਖਲਾ ਵੀ ਸ਼ਾਮਲ ਹੈ ਤੇ ਪੂਰੇ ਸਾਲ ਲਈ ਕਣਕ ਖਰੀਦਣੀ ਪਵੇਗੀ, ਪਰ ਸਰਕਾਰ ਤੋਂ ਲਗਭਗ 600 ਕਰੋੜ ਰੁਪਏ ਦੀ ਰਕਮ ਨਾ ਮਿਲਣ ਕਾਰਨ ਕਰਮਚਾਰੀਆਂ ਨੂੰ ਤਨਖਾਹਾਂ ਦੇਣ ਵਿੱਚ ਬਹੁਤ ਮੁਸ਼ਕਲ ਆ ਰਹੀ ਹੈ। ਸਰਕਾਰ ਨੇ ਲਗਭਗ 6 ਮਹੀਨਿਆਂ ਤੋਂ ਪੈਸੇ ਜਾਰੀ ਨਹੀਂ ਕੀਤੇ ਹਨ।
ਯੂਨੀਅਨ ਨੇ ਇਹ ਵੀ ਸਪੱਸ਼ਟ ਕੀਤਾ ਕਿ ਜੇਕਰ ਅਗਲੇ ਮਹੀਨੇ ਪਨਬਸ ਅਤੇ ਪੀ.ਆਰ.ਟੀ.ਸੀ. ਕਰਮਚਾਰੀਆਂ ਦੀਆਂ ਤਨਖਾਹਾਂ ਸਮੇਂ ਸਿਰ ਨਹੀਂ ਦਿੱਤੀਆਂ ਜਾਂਦੀਆਂ ਤਾਂ ਪਹਿਲਾਂ ਦਿੱਤੇ ਗਏ ਨੋਟਿਸ ਦੀ ਪਾਲਣਾ ਕਰਦੇ ਹੋਏ, ਉਹ 7 ਤਰੀਕ ਨੂੰ ਸਾਰੇ ਡਿਪੂਆਂ ਦੇ ਸਾਹਮਣੇ ਗੇਟ ਰੈਲੀਆਂ ਕਰਨਗੇ ਅਤੇ ਮੈਨੇਜਮੈਂਟ ਅਤੇ ਸਰਕਾਰ ਵਿਰੁੱਧ ਵਿਰੋਧ ਪ੍ਰਦਰਸ਼ਨ ਕਰਨਗੇ। 10 ਤਰੀਕ ਨੂੰ ਪੰਜਾਬ ਦੇ ਸਾਰੇ ਬੱਸ ਅੱਡੇ ਬੰਦ ਰਹਿਣਗੇ। ਅਗਲੇ ਵਿਰੋਧ ਪ੍ਰਦਰਸ਼ਨ ਵਿੱਚ, ਕੰਮ ਨਹੀਂ, ਤਨਖਾਹ ਨਹੀਂ ਦੇ ਸਿਧਾਂਤ ਦੀ ਪਾਲਣਾ ਕਰਦੇ ਹੋਏ, ਸਾਰੇ ਡਿਪੂਆਂ ਨੂੰ ਜਲਦੀ ਤੋਂ ਜਲਦੀ ਬੰਦ ਕਰ ਦਿੱਤਾ ਜਾਵੇਗਾ, ਜਿਸਦੀ ਜ਼ਿੰਮੇਵਾਰੀ ਪਨਬਸ ਅਤੇ ਪੀ.ਆਰ.ਟੀ.ਸੀ. ਮੈਨੇਜਮੈਂਟ ਅਤੇ ਪੰਜਾਬ ਸਰਕਾਰ ਦੀ ਹੋਵੇਗੀ।