India Punjab

ਅੰਮ੍ਰਿਤਪਾਲ ਸਿੰਘ ਪੈਰੋਲ ਦੇ ਕੇ ਸਰਕਾਰ ਨੇ ਕੀਤੀ ਖਾਨਾ ਫੂਰਤੀ : ਐਡਵੋਕੇਟ ਈਮਾਨ ਸਿੰਘ ਖਾਰਾ

ਦਿੱਲੀ : ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਮੈਂਬਰ ਆਫ ਪਾਰਲੀਮੈਂਟ ਵਜੋਂ ਹਲਫ਼ ਲੈ ਲਿਆ ਹੈ। ਅੰਮ੍ਰਿਤਪਾਲ ਸਿੰਘ ਨੇ ਸਪੀਕਰ ਓਮ ਬਿਰਲਾ ਦੇ ਚੈਂਬਰ ਵਿੱਚ ਸਹੁੰ ਚੁੱਕੀ ਹੈ। ਹਾਲਾਂਕਿ ਇਸ ਦੀ ਕੋਈ ਫੋਟੋ-ਵੀਡੀਓ ਜਾਰੀ ਨਹੀਂ ਕੀਤੀ ਗਈ ਹੈ। ਹੁਣ ਪਰਿਵਾਰ ਨੂੰ ਅੰਮ੍ਰਿਤਪਾਲ ਨਾਲ ਮੁਲਾਕਾਤ ਕਰਵਾਈ ਜਾਵੇਗੀ। ਇਸ ਦੇ ਲਈ ਉਸ ਨੂੰ ਸੁਰੱਖਿਅਤ ਥਾਂ ਉੱਤੇ ਲਿਜਾਇਆ ਗਿਆ ਹੈ।

ਜਾਣਕਾਰੀ ਮੁਤਾਬਕ ਪਹਿਲਾਂ ਤਿੰਨ ਜਣਿਆਂ ਨੂੰ ਅੰਮ੍ਰਿਤਪਾਲ ਨਾਲ ਮੁਲਾਕਾਤ ਕਰਨ ਦੀ ਇਜਾਜ਼ਤ ਦਿੱਤੀ ਗਈ ਸੀ ਪਰ ਹੁਣ ਪ੍ਰਸਾਸ਼ਨ ਵੱਲੋਂ ਅੰਮ੍ਰਿਤਪਾਲ ਦੇ ਪਿਤਾ ਅਤੇ ਉਨ੍ਹਾਂ ਦੇ ਚਾਚਾ ਨੂੰ ਹੀ ਮਿਲਣ ਦੀ ਆਗਿਆ ਦਿੱਤੀ ਗਈ ਹੈ।

ਇਸੇ ਦੌਰਾਨ ਅੰਮ੍ਰਿਤਪਾਲ ਦੇ ਵਕੀਲ ਈਮਾਨ ਸਿੰਘ ਖਾਰਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਪ੍ਰਸਾਸ਼ਨ ਨਾਲ ਮਲਾਲ ਹੈ ਕਿਉਂਕਿ ਕਿਸੇਨ ਨੂੰ ਵੀ ਅੰਮ੍ਰਿਤਪਾਲ ਸਿੰਘ ਨਾਲ ਨਹੀਂ ਮਿਲਣ ਦਿੱਤਾ ਗਿਆ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਨੇ ਲੰਘੇ ਕੱਲ੍ਹ ਹੀ ਪਾਰਲੀਮੈਂਟ ਦੇ ਅਧਿਕਾਰੀਆਂ ਨਾਲ ਮੁਲਾਕਾਤ ਕਰਕੇ ਪਰਿਵਾਰ ਨੂੰ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਕਰਨ ਦੀ ਇਜਾਜ਼ਤ ਮੰਗੀ ਸੀ ਪਰ ਅੱਜ ਭਾਈ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨੂੰ ਚੈਂਬਰ ਵਿੱਚ ਨਹੀਂ ਜਾਣ ਦਿੱਤਾ ਗਿਆ।

ਉਨ੍ਹਾਂ ਨੇ ਕਿਹਾ ਕਿ  ਸਰਕਾਰ ਨੇ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਦੇ ਕੇ ਸਿਰਫ਼ ਖਾਨਾ ਪੂਰਤੀ ਕੀਤੀ ਹੈ ਕਿਉਂਕਿ ਜਿਸ ਤਰ੍ਹਾਂ ਦੀ ਪੈਰੋਲ ਉਨ੍ਹਾਂ ਨੂੰ ਮਿਲਣੀ ਚਾਹੀਦੀ ਸੀ ਉਹ ਨਹੀਂ ਮਿਲੀ।  ਖਾਰਾ ਨੇ ਕਿਹਾ ਕਿ 29 ਤੇ 30 ਜੂਨ ਨੂੰ ਜਦੋਂ ਉਨ੍ਹਾਂ ਨੇ ਅੰਮ੍ਰਿੱਤਪਾਲ ਨਾਲ ਮੁਲਾਕਾਤ ਕੀਤੀ ਸੀ ਤਾਂ ਉਨ੍ਹਾਂ ਵੱਲੋਂ ਦੇਸ਼ ਦੇ ਪਾਰਲੀਮੈਂਟ ਵਿੱਚ ਪੰਜਾਬ ਦੀ ਤਰੱਕੀ, ਨਸ਼ਿਆਂ ਦੇ ਖ਼ਿਲਾਫ਼ ਹੋਰ ਕਈ ਮੁੱਦਿਆਂ ‘ਤੇ ਆਵਾਜ਼ ਚੁੱਕਣਗੇ।

NSA ‘ਤੇ ਗੱਲ ਕਰਦਿਆਂ ਖਾਰ ਨੇ ਦੱਸਿਆ ਕਿ ਇਹ NSA ਪੰਜਾਬ ਸਰਕਾਰ ਦੁਆਰਾ ਲਗਾਈ ਗਈ ਹੈ ਅਤੇ ਜਿਸ ਤਰ੍ਹਾਂ ਦੇ ਨਾਲ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਗਰਾਫ਼ ਹੇਠੀਂ ਡਿੱਗਿਆ ਹੈ ਉਨ੍ਹਾਂ ਨੂੰ ਸੰਵੇਨਸ਼ੀਲ ਨਾਲ ਇਸ ਮਾਮਲੇ ਵਿੱਚ MSA ਖੁਦ ਤੋੜ ਦੇਣੀ ਚਾਹੀਦੀ ਹੈ।