The Khalas Tv Blog India ਕੇਂਦਰੀ ਮੰਤਰੀ ਮੰਡਲ ਦੀ 3 ਖੇਤੀ ਕਾਨੂੰਨ ਵਾਪਸ ਲੈਣ ਨੂੰ ਹਰੀ ਝੰਡੀ
India Punjab

ਕੇਂਦਰੀ ਮੰਤਰੀ ਮੰਡਲ ਦੀ 3 ਖੇਤੀ ਕਾਨੂੰਨ ਵਾਪਸ ਲੈਣ ਨੂੰ ਹਰੀ ਝੰਡੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੇਂਦਰੀ ਮੰਤਰੀ ਮੰਡਲ ਨੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਬਿੱਲ ਨੂੰ ਹਰੀ ਝੰਡੀ ਦੇ ਦਿੱਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਤਿੰਨ ਕੇਂਦਰੀ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਐਲਾਨ ਤੋਂ ਕੁੱਝ ਦਿਨਾਂ ਬਾਅਦ “ਫਾਰਮ ਲਾਅਜ਼ ਰੀਪੀਲ ਬਿੱਲ 2021” ਨੂੰ ਮਨਜ਼ੂਰੀ ਦਿੱਤੀ ਗਈ ਹੈ। ਨਵਾਂ ਬਿੱਲ ਹੁਣ 29 ਨਵੰਬਰ ਤੋਂ ਸ਼ੁਰੂ ਹੋ ਰਹੇ ਸੰਸਦ ਦੇ ਸਰਦ ਰੁੱਤ ਸੈਸ਼ਨ ਵਿੱਚ ਪਾਸ ਹੋਣ ਲਈ ਲੋਕ ਸਭਾ ਵਿੱਚ ਪੇਸ਼ ਕੀਤਾ ਜਾਵੇਗਾ।

ਤੁਹਾਨੂੰ ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 19 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਤਿੰਨੇ ਖੇਤੀ ਕਾਨੂੰਨ ਰੱਦ ਕਰਨ ਦਾ ਐਲਾਨ ਕੀਤਾ ਸੀ। ਸੰਯੁਕਤ ਕਿਸਾਨ ਮੋਰਚਾ ਤਿੰਨ ਖੇਤੀ ਕਾਨੂੰਨਾਂ ਨੂੰ ਸੰਸਦ ਵਿੱਚ ਵਾਪਸ ਲੈਣ ਤੋਂ ਬਾਅਦ ਆਪਣਾ ਅੰਦੋਲਨ ਖਤਮ ਕਰਨ ਬਾਰੇ ਵਿਚਾਰ ਕਰੇਗਾ। ਮੋਰਚੇ ਨੇ ਮੋਦੀ ਵੱਲੋਂ ਐੱਮਐੱਸਪੀ ਬਾਰੇ ਕਮੇਟੀ ਬਣਾਏ ਜਾਣ ਦੇ ਐਲਾਨ ਨਾਲ ਅਸਹਿਮਤੀ ਪ੍ਰਗਟ ਕਰਦਿਆਂ ਕਾਨੂੰਨੀ ਰੂਪ ਦੇਣ ਦੀ ਮੰਗ ਕੀਤੀ ਹੈ।

Exit mobile version