‘ਦ ਖ਼ਾਲਸ ਬਿਊਰੋ :- ਪੰਜਾਬ ਕੈਬਨਿਟ ਦੀ ਮੀਟਿੰਗ ਸ਼ੁਰੂ ਹੋ ਗਈ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਚੱਲ ਰਹੀ ਇਸ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਜਾਣ ਦੀ ਸੰਭਾਵਨਾ ਹੈ। ਅੱਜ ਦੀ ਮੀਟਿੰਗ ਦੀ ਖ਼ਾਸੀਅਤ ਇਹ ਹੈ ਕਿ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਜਿਨ੍ਹਾਂ ਨੇ ਅਸਤੀਫ਼ਾ ਦੇ ਦਿੱਤਾ ਸੀ, ਅੱਜ ਮੀਟਿੰਗ ਵਿੱਚ ਹਾਜ਼ਰ ਹਨ। ਪਤਾ ਲੱਗਾ ਹੈ ਕਿ ਮੁੱਖ ਮੰਤਰੀ ਚੰਨੀ ਨੇ ਰਜ਼ੀਆ ਸੁਲਤਾਨਾ ਨੂੰ ਫੋਨ ਕਰਕੇ ਮੀਟਿੰਗ ਵਿੱਚ ਬੁਲਾਇਆ ਹੈ। ਇਹ ਵੀ ਪਤਾ ਲੱਗਾ ਹੈ ਕਿ ਚੰਨੀ ਵੱਲੋਂ ਰਜ਼ੀਆ ਸੁਲਤਾਨਾ ਨੂੰ ਸਿਰਫ਼ ਕਹੇ ਇੱਕ ਵਾਕ ‘ਤੁਹਾਡੀ ਸਾਨੂੰ ਲੋੜ ਹੈ’ਨੇ ਰਜ਼ੀਆ ਨੂੰ ਮਨਾ ਲਿਆ।
