The Khalas Tv Blog Punjab ਕੈਬਨਿਟ ਮੰਤਰੀ ਅਮਨ ਅਰੋੜਾ ਨੇ 2 ਸਾਲ ਦੀ ਸਜ਼ਾ ਨੂੰ ਸੰਗਰੂਰ ਜ਼ਿਲ੍ਹਾ ਅਦਾਲਤ ਵਿਚ ਦਿੱਤੀ ਚੁਣੌਤੀ…
Punjab

ਕੈਬਨਿਟ ਮੰਤਰੀ ਅਮਨ ਅਰੋੜਾ ਨੇ 2 ਸਾਲ ਦੀ ਸਜ਼ਾ ਨੂੰ ਸੰਗਰੂਰ ਜ਼ਿਲ੍ਹਾ ਅਦਾਲਤ ਵਿਚ ਦਿੱਤੀ ਚੁਣੌਤੀ…

Cabinet Minister Aman Arora challenged the 2-year sentence in Sangrur District Court

Cabinet Minister Aman Arora challenged the 2-year sentence in Sangrur District Court

ਸੰਗਰੂਰ : ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ 15 ਸਾਲ ਪੁਰਾਣੇ ਇੱਕ ਕੇਸ ਵਿੱਚ ਸੁਨਾਮ ਦੀ ਅਦਾਲਤ ਵੱਲੋਂ ਸੁਣਾਈ ਗਈ ਦੋ ਸਾਲ ਦੀ ਸਜ਼ਾ ਨੂੰ ਸੰਗਰੂਰ ਦੀ ਜ਼ਿਲ੍ਹਾ ਅਦਾਲਤ ਵਿੱਚ ਚੁਣੌਤੀ ਦਿੱਤੀ ਹੈ। ਇਸ ਮਾਮਲੇ ਦੀ ਸੁਣਵਾਈ ਹੁਣ 15 ਜਨਵਰੀ ਨੂੰ ਅਦਾਲਤ ਵਿੱਚ ਹੋਵੇਗੀ।

ਅਦਾਲਤ ਵੱਲੋਂ ਦੋਵਾਂ ਧਿਰਾਂ ਨੂੰ ਪੇਸ਼ ਹੋਣ ਦੇ ਨੋਟਿਸ ਜਾਰੀ ਕੀਤੇ ਗਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਪੰਜਾਬ ਦੇ ਰਾਜਪਾਲ ਬੀਐੱਲ ਪੁਰੋਹਿਤ ਨੇ ਵੀ ਇਸ ਮਾਮਲੇ ਦਾ ਨੋਟਿਸ ਲਿਆ ਸੀ। ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਉਨ੍ਹਾਂ ਨੂੰ ਹਟਾਉਣ ਸਬੰਧੀ ਰਿਪੋਰਟ ਮੰਗੀ ਸੀ।

21 ਦਸੰਬਰ ਨੂੰ ਸੰਗਰੂਰ ਜ਼ਿਲ੍ਹੇ ਦੀ ਇੱਕ ਅਦਾਲਤ ਨੇ ਮੰਤਰੀ ਅਮਨ ਅਰੋੜਾ ਸਮੇਤ 9 ਵਿਅਕਤੀਆਂ ਨੂੰ ਦੋ ਸਾਲ ਦੀ ਸਜ਼ਾ ਸੁਣਾਈ ਸੀ। ਇਹ ਸਜ਼ਾ 2008 ਨਾਲ ਸਬੰਧਿਤ ਇੱਕ ਮਾਮਲੇ ਵਿੱਚ ਦਿੱਤੀ ਗਈ ਸੀ। ਜਿਸ ਵਿੱਚ ਅਮਨ ਅਰੋੜਾ ਦਾ ਆਪਣੇ ਜੀਜਾ ਰਜਿੰਦਰ ਦੀਪਾ ਨਾਲ ਪਰਿਵਾਰਕ ਝਗੜਾ ਸੀ। ਅਰੋੜਾ ਦਾ ਦੋਸ਼ ਸੀ ਕਿ 15 ਸਾਲ ਪਹਿਲਾਂ ਅਮਨ ਅਰੋੜਾ ਨੇ ਘਰ ‘ਚ ਦਾਖਲ ਹੋ ਕੇ ਕੁੱਟਮਾਰ ਕੀਤੀ ਸੀ।

ਇਸ ਮਾਮਲੇ ਵਿੱਚ ਅਮਨ ਅਰੋੜਾ ਅਤੇ ਹੋਰਨਾਂ ਖ਼ਿਲਾਫ਼ ਆਈਪੀਸੀ ਦੀ ਧਾਰਾ 452 ਅਤੇ 323 ਤਹਿਤ ਕੇਸ ਦਰਜ ਕੀਤਾ ਗਿਆ ਸੀ। ਸੁਨਾਮ ਦੀ ਅਦਾਲਤ ਨੇ ਧਾਰਾ 452 ਤਹਿਤ 2 ਸਾਲ ਅਤੇ ਧਾਰਾ 323 ਤਹਿਤ 1 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਸੀ। ਦੋਵੇਂ ਸਜ਼ਾਵਾਂ ਨਾਲ-ਨਾਲ ਚੱਲਣਗੀਆਂ। ਹਾਲਾਂਕਿ ਉਸ ਕੋਲ ਇਸ ਫ਼ੈਸਲੇ ਖ਼ਿਲਾਫ਼ ਅਪੀਲ ਦਾਇਰ ਕਰਨ ਲਈ 30 ਦਿਨ ਸਨ।

Exit mobile version