The Khalas Tv Blog Punjab ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦਾ ਹੋਇਆ ਵਿਆਹ
Punjab

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦਾ ਹੋਇਆ ਵਿਆਹ

ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵਿਆਹ ਦੇ ਬੰਧਨ ’ਚ ਬੱਝ ਗਏ ਹਨ। ਉਨ੍ਹਾਂ ਨੇ ਸ਼ਹਿਬਾਜ਼ ਸੋਹੀ ਨਾਲ ਲਾਵਾਂ ਲਈਆਂ ਹਨ। ਇਸ ਤੋਂ ਬਾਅਦ ਰਸਮ ਜ਼ੀਰਕਪੁਰ ਦੇ ਇੱਕ ਮੈਰਿਜ ਪੈਲੇਸ ਵਿੱਚ ਹੋਵੇਗੀ।

ਸਮਾਗਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਕਈ ਮੰਤਰੀਆਂ, ਵਿਧਾਇਕਾਂ ਅਤੇ ਪ੍ਰਮੁੱਖ ਲੋਕਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਉਂਜ ਦੋਵੇਂ ਧਿਰਾਂ ਦੇ ਪਰਿਵਾਰਕ ਮੈਂਬਰ ਗੁਰਦੁਆਰਾ ਸਾਹਿਬ ਵਿੱਚ ਮੌਜੂਦ ਹਨ। ਇਸ ਦੇ ਨਾਲ ਹੀ ਇਸ ਦੌਰਾਨ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਚਾਹੀਦਾ। ਇਸ ਦੇ ਲਈ ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਠੋਸ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਪਹਿਲਾਂ ਚੰਡੀਗੜ੍ਹ ਵਿੱਚ ਅਨਮੋਲ ਗਗਨ ਮਾਨ ਦੀ ਮਹਿੰਦੀ ਅਤੇ ਹੋਰ ਰਸਮਾਂ ਨਿਭਾਈਆਂ ਗਈਆਂ ਸਨ।

ਅਨਮੋਲ ਗਗਨ ਮਾਨ ਇਕ ਪੰਜਾਬੀ ਗਾਇਕ ਸੀ। ਉਨ੍ਹਾਂ ਅਪਣਾ ਕਿੱਤਾ ਛੱਡ ਕੇ ਆਮ ਆਦਮੀ ਪਾਰਟੀ ਤੋਂ ਰਾਜਨੀਤੀ ਸ਼ੁਰੂ ਕੀਤੀ। 2022 ’ਚ ਉਨ੍ਹਾਂ ਨੂੰ ਮੁਹਾਲੀ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਖਰੜ ਤੋਂ ਟਿਕਟ ਮਿਲੀ। ਉਨ੍ਹਾਂ ਚੋਣਾਂ ’ਚ ਅਕਾਲੀ ਦਲ ਦੇ ਉਮੀਦਵਾਰ ਰਣਜੀਤ ਸਿੰਘ ਗਿੱਲ ਨੂੰ ਹਰਾਇਆ ਸੀ।

ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਾਗਵਤ ਮਾਨ ਨੇ 7 ਜੁਲਾਈ 2022 ਨੂੰ ਡਾਕਟਰ ਗੁਰਪ੍ਰੀਤ ਕੌਰ ਨਾਲ ਵਿਆਹ ਕਰਵਾਇਆ ਸੀ। ਉਨ੍ਹਾਂ ਤੋਂ ਇਲਾਵਾ ਪੰਜਾਬ ਸਰਕਾਰ ਦੇ ਸਿਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ 25 ਮਾਰਚ 2023 ਨੂੰ ਆਈ.ਪੀ.ਐਸ. ਅਧਿਕਾਰੀ ਜੋਤੀ ਯਾਦਵ ਨਾਲ ਵਿਆਹ ਕੀਤਾ ਸੀ। ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵੀ 7 ਨਵੰਬਰ 2023 ਨੂੰ ਉੱਤਰ ਪ੍ਰਦੇਸ਼ ਦੀ ਰਹਿਣ ਵਾਲੀ ਡਾ. ਗੁਰਵੀਨ ਕੌਰ ਨਾਲ ਵਿਆਹ ਕਰਵਾ ਲਿਆ। ਉਹ ਮੇਦਾਂਤਾ ਹਸਪਤਾਲ, ਗੁਰੂਗ੍ਰਾਮ ’ਚ ਇਕ ਰੇਡੀਓਲੋਜਿਸਟ ਵਜੋਂ ਕੰਮ ਕਰ ਰਹੀ ਹੈ।

Exit mobile version