The Khalas Tv Blog Punjab ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਹੋਏ ਕਾਲਾਬਾਜ਼ਾਰੀਆਂ ਦੁਆਲੇ
Punjab

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਹੋਏ ਕਾਲਾਬਾਜ਼ਾਰੀਆਂ ਦੁਆਲੇ

‘ਦ ਖਾਲਸ ਬਿਊਰੋ:ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸਖਤ ਚਿਤਾਵਨੀ ਜਾਰੀ ਕੀਤੀ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਝੋਨੇ ਦੇ ਬੀਜਾਂ ਦੀ ਕਾਲਾਬਾਜ਼ਾਰੀ ਕਰਨ ਵਾਲਿਆਂ ਨੂੰ ਬਿਲਕੁਲ ਵੀ ਬਖਸ਼ਿਆ ਨਹੀਂ ਜਾਵੇਗਾ। ਇੱਕ ਵੀਡੀਓ ਰਾਹੀਂ ਉਹਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਉਹਨਾਂ ਦੇ ਧਿਆਨ ਵਿੱਚ ਕੋਈ ਅਜਿਹਾ ਮਾਮਲਾ ਆਉਂਦਾ ਹੈ ਤਾਂ ਉਹ ਤੁਰੰਤ ਪ੍ਰਸ਼ਾਸਨ ਨੂੰ ਇਸ ਬਾਰੇ ਸੂਚਨਾ ਦੇਣ। ਆਪਣੇ ਟਵੀਟ ਵਿੱਚ ਉਹਨਾਂ ਨੇ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਪੀਆਰ-126 ਬੀਜ ਦੀ ਮੰਗ ਵੱਧ ਗਈ ਹੈ। ਪਰ ਜਦੋਂ ਸਰਕਾਰ ਨੂੰ ਇਸ ਬੀਜ ਦੀ ਕਾਲਾਬਾਜ਼ਾਰੀ ਹੋਣ ਦੀ ਜਾਣਕਾਰੀ ਮਿਲੀ ਤਾਂ ਸਰਕਾਰ ਨੇ ਤੁਰੰਤ ਹੀ ਅਧਿਕਾਰੀਆਂ ਨੂੰ ਇਸ ਦੀ ਕਾਲਾਬਾਜ਼ਾਰੀ ਰੋਕਣ ਦੇ ਆਦੇਸ਼ ਦੇ ਦਿੱਤੇ। ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਕਾਲਾਬਾਜ਼ਾਰੀ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਇਹ ਸਲਾਹ ਦਿੱਤੀ ਸੀ ਕਿ ਪੰਜਾਬ ਵਿੱਚ ਪਾਣੀ ਦੇ ਨੀਵੇਂ ਜਾ ਰਹੇ ਪੱਧਰ ਨੂੰ ਰੋਕਣ ਲਈ ਝੋਨੇ ਦੀ ਬਿਜਾਈ ਦੇਰ ਨਾਲ ਕੀਤੀ ਜਾਵੇ ਤੇ ਉਸ ਤੋਂ ਪਹਿਲਾਂ ਮੂੰਗੀ ਦੀ ਦਾਲ ਦੀ ਬਿਜਾਈ ਕੀਤੀ ਜਾਵੇ, ਜਿਸ ‘ਤੇ ਐੱਮਐੱਸਪੀ ਦੇਣ ਦੀ ਗੱਲ ਵੀ ਪੰਜਾਬ ਸਰਕਾਰ ਕਰ ਰਹੀ ਹੈ। ਹੁਣ ਬਿਜਾਈ ਦਾ ਸਮਾਂ ਸ਼ੁਰੂ ਹੋਣ ‘ਤੇ ਅਕਸਰ ਬੀਜਾਂ ਦੀ ਕਾਲਾਬਾਜ਼ਾਰੀ ਸ਼ੁਰੂ ਹੋ ਜਾਂਦੀ ਹੈ ਅਤੇ ਤੈਅ ਕੀਮਤ ਤੋਂ ਕਿਤੇ ਜ਼ਿਆਦਾ ਪੈਸੇ ਕਿਸਾਨਾਂ ਕੋਲੋਂ ਵਸੂਲੇ ਜਾਂਦੇ ਹਨ। ਕੈਬਨਿਟ ਮੰਤਰੀ ਦੀ ਇਸ ਚਿਤਾਵਨੀ ਨਾਲ ਇਸ ਸਭ ਨੂੰ ਕਿਵੇਂ ਠੱਲ ਪੈਂਦੀ ਹੈ,ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ।

Exit mobile version