The Khalas Tv Blog Punjab ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦਿੱਤਾ ਅਸਤੀਫ਼ਾ
Punjab

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦਿੱਤਾ ਅਸਤੀਫ਼ਾ

ਵਿਵਾਦਿਤ ਵੀਡੀਓ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਰਵਾਈ ਕਰਦੇ ਹੋਏ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਅਸਤੀਫ਼ ਲੈ ਲਿਆ ਗਿਆ ਹੈ। ਮੁੱਖ ਮੰਤਰੀ ਨੇ ਮੁੱਖ ਸਕੱਤਰ ਨੂੰ ਮਾਮਲੇ ਦੀ ਨਿਰਪੱਖ ਜਾਂਚ ਕਰਨ ਦੇ ਆਦੇਸ਼ ਦਿੱਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਕਿਸੇ ਤਰ੍ਹਾਂ ਦੀ ਕੁਤਾਹੀ ਬਰਾਦਸ਼ਤ ਨਹੀਂ ਕਰਾਂਗੇ।

ਇਸ ਮਾਮਲੇ ਵਿੱਚ ਅਸਤੀਫਾ ਦੇਣ ਵਾਲੇ ਮੰਤਰੀ ਲਾਲਜੀਤ ਭੁੱਲਰ ਨੇ ਕਿਹਾ ਕਿ ਵਾਹਿਗੁਰੂ ਜੀ ਦਾਸ ਉੱਪਰ ਜੋ ਇਲਜ਼ਾਮ ਲੱਗ ਰਹੇ ਨੇ ਉਹ ਬਿਲਕੁਲ ਬੇਬੁਨਿਆਦ ਅਤੇ ਝੂਠੇ ਨੇ ਪਰ ਸਾਡੀ ਪਾਰਟੀ ਹਮੇਸ਼ਾ ਸੱਚ ਦਾ ਸਾਥ ਦਿੰਦੀ ਹੈ ਤੇ ਹਮੇਸ਼ਾ ਸੱਚ ਦੇ ਨਾਲ ਖੜਦੀ ਹੈ ਇਸ ਲਈ ਮੇਰੇ ਤੇ ਜੋ ਇਲਜ਼ਾਮ ਲੱਗੇ ਨੇ ਮੈਂ ਚਾਹੁੰਦਾ ਹਾਂ ਉਹਨਾਂ ਇਲਜ਼ਾਮਾਂ ਦੀ ਸਹੀ ਤਰੀਕੇ ਦੇ ਨਾਲ ਜਾਂਚ ਹੋਵੇ ਤਾਂ ਕਿ ਸਹੀ ਫੈਸਲਾ ਬਾਹਰ ਆ ਸਕੇ ਇਸ ਕਰਕੇ ਜਿੰਨੀ ਦੇਰ ਤੱਕ ਇਹ ਜਾਂਚ ਪੂਰੀ ਨਹੀਂ ਹੋ ਜਾਂਦੀ ਮੈਂ ਪਾਰਟੀ ਨੂੰ ਬੇਨਤੀ ਕਰਾਂਗਾ ਤੇ ਸਾਡੇ ਮਾਨਯੋਗ ਮੁੱਖ ਮੰਤਰੀ ਨੂੰ ਬੇਨਤੀ ਕਰਾਂਗਾ ਕਿ ਮੇਰਾ ਮੰਤਰੀ ਪਦ ਦਾ ਅਸਤੀਫਾ ਪ੍ਰਵਾਨ ਕੀਤਾ ਜਾਵੇ ਤਾਂ ਕਿ ਇਸ ਮਾਮਲੇ ਵਿੱਚ ਮੇਰਾ ਮੰਤਰੀ ਪਦ ਕੋਈ ਉੜੀਕਾ ਨਾ ਬਣੇ ਅਤੇ ਇਸ ਮਾਮਲੇ ਦੀ ਸਹੀ ਜਾਂਚ ਹੋਵੇ ਸੋ ਮੈਂ ਆਪਣਾ ਅਸਤੀਫਾ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਜੀ ਨੂੰ ਭੇਜ ਰਿਹਾ ਹਾਂ ਤਾਂ ਜੋ ਅੱਗੇ ਇਸ ਮਾਮਲੇ ਦੀ ਸਹੀ ਜਾਂਚ ਹੋ ਸਕੇ। ਧੰਨਵਾਦ

ਦੱਸ ਦੇਈਏ ਕਿ ਪੰਜਾਬ ਰਾਜ ਵੇਅਰਹਾਊਸ ਕਾਰਪੋਰੇਸ਼ਨ ਦੇ ਅੰਮ੍ਰਿਤਸਰ ਜ਼ਿਲ੍ਹਾ ਮੈਨੇਜਰ (ਡੀਐਮ) ਗਗਨਦੀਪ ਸਿੰਘ ਰੰਧਾਵਾ ਨੇ ਖੁਦਕੁਸ਼ੀ ਕਰ ਲਈ ਹੈ। ਉਨ੍ਹਾਂ ਨੇ ਕਥਿਤ ਤੌਰ ‘ਤੇ ਆਮ ਆਦਮੀ ਪਾਰਟੀ ਦੇ ਮੰਤਰੀ ਲਾਲਜੀਤ ਭੁੱਲਰ ਨੂੰ ਆਪਣੇ ਕੰਮਾਂ ਲਈ ਜ਼ਿੰਮੇਵਾਰ ਠਹਿਰਾਇਆ ਹੈ।ਉਨ੍ਹਾਂ ਨੇ ਜ਼ਹਿਰ ਨਿਗਲਣ ਤੋਂ ਪਹਿਲਾਂ ਇੱਕ ਵੀਡੀਓ ਬਣਾਈ, ਜੋ ਹੁਣ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈ ਹੈ।

ਗਗਨਦੀਪ ਸਿੰਘ ਰੰਧਾਵਾ ਕਥਿਤ ਤੌਰ ‘ਤੇ ਅੰਮ੍ਰਿਤਸਰ ਅਤੇ ਤਰਨਤਾਰਨ ਵਿੱਚ ਸੇਵਾ ਨਿਭਾ ਰਹੇ ਸਨ। ਘਟਨਾ ਤੋਂ ਬਾਅਦ, ਉਨ੍ਹਾਂ ਨੂੰ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ।

Exit mobile version