‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਰਜ਼ੀਆ ਸੁਲਤਾਨਾ ਨੇ ਅਜੇ ਅੱਜ ਹੀ ਆਪਣਾ ਅਹੁਦਾ ਸੰਭਾਲਿਆ ਸੀ ਅਤੇ ਦੋ ਦਿਨ ਪਹਿਲਾਂ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕੀ ਸੀ।
ਰਜ਼ੀਆ ਸੁਲਤਾਨਾ ਨੇ ਨਵਜੋਤ ਸਿੰਘ ਸਿੱਧੂ ਦੇ ਨਾਲ ਆਪਣੀ ਇੱਕਜੁਟਤਾ ਪ੍ਰਗਟਾਈ ਹੈ। ਸੁਲਤਾਨਾ ਨੇ ਕਿਹਾ ਕਿ ਉਹ ਕਾਂਗਰਸ ਪਾਰਟੀ ਦੇ ਨਾਲ ਕੰਮ ਕਰਦੀ ਰਹੇਗੀ। ਸੁਲਤਾਨਾ ਨੇ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਦਾ ਵੀ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਜਦੋਂ ਵੀ ਲੋੜ ਪਈ, ਮੇਰੀ ਅਤੇ ਮੇਰੇ ਪਰਿਵਾਰ ਦੀ ਮਦਦ ਕੀਤੀ ਹੈ।
ਸੁਲਤਾਨਾ ਦੇ ਅਸਤੀਫ਼ੇ ਨੂੰ ਉਨ੍ਹਾਂ ਦੇ ਪਤੀ ਅਤੇ ਸਾਬਕਾ ਆਈਪੀਐੱਸ ਅਫ਼ਸਰ ਮੁਹੰਮਦ ਮੁਸਤਫ਼ਾ ਨੇ ਆਪਣੇ ਟਵਿੱਟਰ ਅਕਾਊਂਟ ‘ਤੇ ਸਾਂਝਾ ਕੀਤਾ ਹੈ। ਮੁਸਤਫ਼ਾ ਨੇ ਲਿਖਿਆ ਕਿ ਉਨ੍ਹਾਂ ਨੂੰ ਆਪਣੀ ਪਤਨੀ ਵੱਲੋਂ ਦਿੱਤੇ ਗਏ ਅਸਤੀਫ਼ੇ ‘ਤੇ ਮਾਣ ਹੈ। ਰਜ਼ੀਆ ਸੁਲਤਾਨਾ ਮਲੇਰਕੋਟਲਾ ਤੋਂ ਵਿਧਾਇਕ ਸਨ।